The Summer News
×
Monday, 20 May 2024

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਲਾਗਾਯੋਗ ਕਦਮ - ਵਿਧਾਇਕ ਗਰੇਵਾਲ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਵਿਧਾਨ ਸਭਾ ਹਲਕਾ ਪੂਰਵੀ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਅੱਜ ਹਲਕਾ ਪੂਰਵੀ ਤੋਂ ਖਾਟੂ ਸ਼ਾਮ ਜੀ ਦੇ ਦਰਸ਼ਨਾਂ ਲਈ ਬਸ ਰਵਾਨਾ ਕੀਤੀ ਗਈ , ਇਲਾਕੇ ਦੀਆਂ ਸੰਗਤਾਂ ਸ਼੍ਰੀ ਖਾਟੁ ਸ਼ਾਮ ਜੀ ਦੇ ਦਰਸ਼ਨ ਕਰ ਆਸ਼ੀਰਵਾਦ ਲੈਣਗੀਆਂ ।
। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ , ਉੱਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਕਾਰਨਾਂ ਕਰਕੇ ਗੁਰੂ ਘਰਾਂ ਗੁਰੂ ਧਾਮਾਂ ਦੇ ਦਰਸ਼ਨਾਂ ਤੋਂ ਅਸਮਰਥ ਸੂਬਾ ਵਾਸੀਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਜੋ ਕਿ ਸੂਬਾ ਸਰਕਾਰ ਦਾ ਸਲਾਘਾਯੋਗ ਕਦਮ ਹੈ।


ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕਾ ਪੂਰਵੀ ਤੋਂ ਵੱਖ ਵੱਖ ਤੀਰਥ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਕੀਤੀਆਂ ਜਾਣਗੀਆਂ । ਇਸ ਮੌਕੇ ਤੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੀਆਂ ਸੰਗਤਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਵਿਧਾਇਕ ਗਰੇਵਾਲ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਅਨੁੱਜ ਚੌਧਰੀ , ਅਮਰੀਕ ਸਿੰਘ , ਅਮਰ ਮਕੌੜੀ ਰਾਜ ਗਰੇਵਾਲ ਪੱਪੂ ਗਰੇਵਾਲ ਦਫਤਰ ਇੰਚਾਰਜ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

Story You May Like