The Summer News
×
Friday, 10 May 2024

ਪੰਜਾਬ ਦੇ ਮੋਹਾਲੀ ‘ਚ 125 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਕਾਰਵਾਈਆਂ ਮੁਕਤ : ਕੁਲਦੀਪ ਸਿੰਘ ਧਾਲੀਵਾਲ

ਮੋਹਾਲੀ : ਪੰਜਾਬ ਦੇ ਮੋਹਾਲੀ ਦੇ ਪਿੰਡ ਸਿਸਵਾਂ ਦੀ 125 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ। ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਜ਼ਮੀਨ ’ਤੇ 13 ਵਿਅਕਤੀਆਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਇਸ ਜ਼ਮੀਨ ਦੀ ਅੰਦਾਜ਼ਨ ਕੀਮਤ 2 ਤੋਂ 2.5 ਕਰੋੜ ਰੁਪਏ ਪ੍ਰਤੀ ਏਕੜ ਹੈ। ਧਾਲੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀ ਅੱਠ ਹਜ਼ਾਰ ਏਕੜ ਜ਼ਮੀਨ ਨੂੰ ਵੀ ਛੁਡਵਾਇਆ ਜਾਵੇਗਾ ਜਿਸ ‘ਤੇ ਕਬਜ਼ਾ ਕੀਤਾ ਹੋਇਆ ਹੈ।


Story You May Like