The Summer News
×
Saturday, 08 February 2025

ਸਿੱਧੂ ਮੂਸੇੇਵਾਲਾ ਨੂੰ ਜਹਾਨੋਂ ਗਿਆਂ ਨੂੰ ਹੋਏ 2 ਸਾਲ ਪੂਰੇ, ਪੁੱਤਰ ਨੂੰ ਯਾਦ ਕਰਦਿਆਂ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਾਨਸਾ, 29 ਮਈ: ਸਿੱਧੂ ਮੂਸੇੇਵਾਲਾ ਦੀ ਅੱਜ ਦੂਜੀ ਬਰਸੀ ਹੈ 'ਤੇ ਪੁੱਤ ਨੂੰ ਚੇਤੇ ਕਰਦਿਆਂ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿੱਧੂ ਨਾਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ‘ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ… ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ, ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ, ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀ ਸੀ ਪਰ ਬੇਟਾ ਗੁਰੂ ਮਾਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ।


ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ, ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ’ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ, ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ।

Story You May Like