The Summer News
×
Monday, 22 July 2024

ਲੰਪੀ ਸਕਿਨ ਰੋਗ ਦੇ ਸੰਕਟ ਨੂੰ ਦੂਰ ਕਰਨ ਲਈ ਪਸ਼ੂ ਪਾਲਣ ਵਿਭਾਗ ਨਾਲ ਕੰਮ ਕਰਨ ਲਈ 200 ਵੈਟਨਰੀ ਵਿਦਿਆਰਥੀਆਂ ਨੂੰ ਕੀਤਾ ਤਾਇਨਾਤ

ਲੁਧਿਆਣਾ , 14 ਅਗਸਤ- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਲਗਭਗ 200 ਵੈਟਨਰੀ ਵਿਦਿਆਰਥੀਆਂ ਨੂੰ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਨੂੰ ਕਾਬੂ ਕਰਨ ਲਈ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਨਾਲ ਕੰਮ ਕਰਨ ਲਈ ਨਿਯੁਕਤ ਕੀਤਾ ਹੈ। ਡਾ. ਸਰਵਪ੍ਰੀਤ ਸਿੰਘ ਘੁੰਮਣ, ਡੀਨ, ਕਾਲਜ ਆਫ਼ ਵੈਟਨਰੀ ਸਾਇੰਸ, ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 46.11 ਲੱਖ ਪਰਿਵਾਰ ਹਨ ਅਤੇ ਇਨ੍ਹਾਂ ਵਿੱਚੋਂ 20 ਲੱਖ ਪਰਿਵਾਰਾਂ ਦੀਆਂ ਆਪਣੀਆਂ ਗਊਆਂ ਅਤੇ ਮੱਝਾਂ ਹਨ।


ਪੇਂਡੂ ਆਰਥਿਕਤਾ ਦੀ ਸਥਿਰਤਾ ਡੇਅਰੀ ਉਤਪਾਦਨ ਪ੍ਰਣਾਲੀਆਂ ‘ਤੇ ਅਧਾਰਿਤ ਹੈ। ਵਰਤਮਾਨ ਵਿੱਚ, ਲੰਪੀ ਸਕਿਨ ਰੋਗ ਨੇ ਡੇਅਰੀ ਫਾਰਮਿੰਗ ਭਾਈਚਾਰੇ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਅਤੇ ਕਿਸਾਨਾਂ ਨੂੰ ਇਸ ਵਾਇਰਲ ਬਿਮਾਰੀ ਕਾਰਨ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਆਪਣੇ ਪਸ਼ੂ ਪਾਲਣ ਵਿਭਾਗ ਰਾਹੀਂ ਬਿਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਕਿਸਾਨਾਂ ਦੇ ਨੁਕਸਾਨ ਨੂੰ ਘਟਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ।


ਡੇਅਰੀ ਕਿਸਾਨਾਂ ਦੇ ਮੌਜੂਦਾ ਸੰਕਟ ਨੂੰ ਦੂਰ ਕਰਨ ਲਈ ਅਤੇ ਰਾਜ ਦੇ ਪਸ਼ੂ ਪਾਲਣ ਵਿਭਾਗ ਨਾਲ ਹੱਥ ਮਿਲਾ ਕੇ ਕੰਮ ਕਰਨ ਲਈ, ਯੂਨੀਵਰਸਿਟੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 179 ਵੈਟਨਰੀ ਵਿਦਿਆਰਥੀਆਂ ਨੂੰ ਤਾਇਨਾਤ ਕੀਤਾ ਹੈ। ਰਾਜ ਦੇ ਮੁੱਖ ਮੰਤਰੀ ਨੇ ਇਸ ਸੰਕਟ ਨਾਲ ਨਜਿੱਠਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ 12 ਅਗਸਤ, 2022 ਨੂੰ ਰਾਜ ਦੇ ਵਿੱਤ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਵਿੱਚ ਵਿਦਿਆਰਥੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ ਸੀ।


Story You May Like