The Summer News
×
Wednesday, 15 May 2024

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਨ* ਸ਼ਾ ਮੁਕਤੀ ਕੰਟਰੋਲ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ 24 ਘੰਟੇ ਸੇਵਾਵਾਂ

ਬਟਾਲਾ, 24 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾ.ਈ ਨ* ਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁ.ਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ ਕਦਮ ਉਡਾਏ ਗਏ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ ਇੱਕ ‘ਨ. ਸ਼ਾ ਮੁਕਤੀ ਕੇਂਦਰ’ ਸਥਾਪਤ ਕੀਤਾ ਹੈ।

 

ਇਸ ਨ+ ਸ਼ਾ ਮੁਕਤੀ ਕੰਟਰੋਲ ਕੇਂਦਰ ਨੂੰ ਸਥਾਪਤ ਕਰਨ ਦੇ ਨਾਲ ਇਸਦਾ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ ਜੋ 24 ਘੰਟੇ ਅਤੇ ਹਫ਼ਤੇ ਦੇ ਸਾਰੇ ਦਿਨ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ ਉੱਪਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਅਤੇ ਨ$ ਸ਼ਾ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। 

 

ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ’ਤੇ ਆਈ ਕਾਲ ਉੱਪਰ ਫੌਰੀ ਤੌਰ ’ਤੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਜੋ ਵੀ ਵਿਅਕਤੀ ਨ. ਸ਼ੇ ਦੀ ਤਸਕਰੀ ਕਰਦਾ ਹੈ ਉਸ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਿਹੜੇ ਨ" ਸ਼ਾ ਕਰਨ ਵਾਲੇ ਪੀ,ੜ੍ਹਤਾਂ ਦੀ ਸੂਚਨਾ ਨ/ਸ਼ਾ ਮੁਕਤੀ ਕੰਟਰੋਲ ਕੇਂਦਰ ਵਿਖੇ ਪ੍ਰਾਪਤ ਹੁੰਦੀ ਹੈ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ। 

 

 ਇਸ ਨ+ ਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਨੋਡਲ ਅਫ਼ਸਰ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਸੁਰਿੰਦਰ ਕੁਮਾਰ ਨੂੰ ਲਗਾਇਆ ਗਿਆ ਹੈ। ਇਸਦੇ ਨਾਲ ਹੀ 15 ਹੋਰ ਕਰਮਚਾਰੀਆਂ ਦੀਆਂ ਰੋਟੇਸ਼ਨਵਾਈਜ ਡਿਊਟੀਆਂ ਇਸ ਕੇਂਦਰ ਵਿੱਚ ਲਗਾਈਆਂ ਗਈਆਂ ਹਨ। ਇਹ ਅਧਿਕਾਰੀ ਤੇ ਕਰਮਚਾਰੀ ਕੰਟਰੋਲ ਰੂਮ ’ਤੇ ਪ੍ਰਾਪਤ ਹੁੰਦੀਆਂ ਕਾਲਾਂ/ਸ਼ਿਕਾ.ਇਤਾਂ ਦੀ ਡਿਟੇਲ ਰਜਿਸਟਰ ਵਿੱਚ ਦਰਜ ਕਰਦੇ ਹਨ ਅਤੇ ਨਾਲ ਦੀ ਨਾਲ ਹੀ ਉਸ ਉੱਪਰ ਕਾਰਵਾਈ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜ ਦਿੰਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨ* ਸ਼ਾ ਮੁਕਤੀ ਅਭਿਆਨ ਵਿੱਚ ਸਾਥ ਦਿੰਦੇ ਹੋਏ ਨ+ ਸ਼ਾ ਤਸ^ ਕਰਾਂ ਦੀ ਜਾਣਕਾਰੀ ਨ#ਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਟੋਲ ਫਰੀ ਨੰਬਰ 1800-180-1852 ਉਪਰ ਸਾਂਝੀ ਕਰਨ ਤਾਂ ਜੋ ਸਮਾਜ ਵਿੱਚ ਨ@ਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਵਿ.ਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ।

Story You May Like