The Summer News
×
Thursday, 16 May 2024

ਪਟਿਆਲਾ ਜ਼ਿਲ੍ਹੇ 'ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾ. ਜਾਇਜ਼ ਕ* ਬਜੇ

ਪਟਿਆਲਾ, 17 ਜੂਨ : ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਾਜਾ. ਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚੋਂ ਇਸ ਮੁਹਿੰਮ ਦੇ ਤੀਜੇ ਪੜਾਅ ਤਹਿਤ ਹੁਣ ਤੱਕ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾ*ਇਜ਼ ਕਬਜ਼ੇ ਛੁਡਵਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਇਸ ਮੌਜੂਦਾ ਫੇਜ਼ ਅੰਦਰ 43 ਕਬਜ਼ਾ ਵਾਰੰਟ ਜਾਰੀ ਕੀਤੇ ਗਏ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਇਹ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ।


ਡੀ.ਡੀ.ਪੀ.ਓ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੋਂ ਨਾਜਾ" ਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਬੀਤੇ ਦਿਨ ਗ੍ਰਾਮ ਪੰਚਾਇਤ ਰਾਜਪੁਰਾ (ਨਾਭਾ ਬਲਾਕ) ਦੀ 8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ।ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾ@ ਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Story You May Like