The Summer News
×
Monday, 20 May 2024

3 ਕੌਂਸਲਰ ਅਤੇ ਕਈ ਨੇਤਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ : ਪੜ੍ਹੋ

ਅੰਮ੍ਰਿਤਸਰ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ‘ਚ ਮਹਿਜ਼ ਤਿੰਨ ਦਿਨ ਬਾਕੀ ਹਨ ਅਤੇ ਸਾਰੀਆਂ ਪਾਰਟੀਆਂ ਵਲੋਂ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਈ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਜਿਆਂ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਤਾਜ਼ਾ ਜਾਣਕਾਰੀ ਅੰਮ੍ਰਿਤਸਰ ਤੋਂ ਹੈ ਜਿਥੇ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ।


 


 


Story You May Like