The Summer News
×
Monday, 20 May 2024

ਭਾਰਤ-ਪਾ.ਕਿ ਸਰਹੱਦ ਤੋਂ 5 ਕਰੋੜ ਦੀ ਹੈ/ਰੋਇਨ ਸਮੇਤ 3 ਤਸਕਰ ਗ੍ਰਿ/ਫਤਾਰ

ਅੰਮ੍ਰਿਤਸਰ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਭਿੰਡੀ 'ਚ ਸਾਂਝੇ ਆਪ੍ਰੇਸ਼ਨ ਦੌਰਾਨ 5 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਆ ਰਹੇ ਡਰੋਨ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ ਜਾਲ ਵਿਛਾਇਆ ਜਿਸ ਦੌਰਾਨ ਇੱਕ ਤਸਕਰ ਡਰੋਨ ਤੋਂ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ ਉਸਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਜਾਂਚ ਦੌਰਾਨ ਨੇੜਲੇ ਘਰ ਵਿੱਚ ਲੁਕੇ ਦੋ ਹੋਰ ਸਮੱਗਲਰਾਂ ਨੂੰ ਵੀ ਕਾਬੂ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਬੀ.ਐੱਸ.ਐੱਫ. ਅਤੇ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Story You May Like