The Summer News
×
Monday, 20 May 2024

ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 431 ਕਰੋੜ ਰੁਪਏ ਦੀ ਹੋਈ ਅਦਾਇਗੀ

-ਜ਼ਿਲ੍ਹੇ ਦੀਆਂ ਮੰਡੀਆਂ 'ਚ 2 ਲੱਖ 27 ਹਜ਼ਾਰ 133 ਮੀਟ੍ਰਿਕ ਟਨ ਝੋਨਾ ਪੁੱਜਿਆ


ਪਟਿਆਲਾ, 14 ਅਕਤੂਬਰ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 2 ਲੱਖ 27 ਹਜ਼ਾਰ 133 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 2 ਲੱਖ 21 ਹਜ਼ਾਰ 297 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 431.97 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 98119 ਮੀਟਰਿਕ ਟਨ, ਮਾਰਕਫੈਡ ਵੱਲੋਂ 48152 ਮੀਟਰਿਕ ਟਨ, ਪਨਸਪ ਵੱਲੋਂ 44084 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 30942 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ ਕਰਵਾਉਣ ਲਈ ਵਟਸਐਪ ਨੰਬਰ ਚੈਟ ਬੋਟ 73800-16070 ਬਣਾਇਆ ਗਿਆ ਹੈ, ਜਿਸ ਉਤੇ ਕਿਸਾਨ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਪ੍ਰਾਪਤ ਕਰ ਸਕਦੇ ਹਨ।

Story You May Like