The Summer News
×
Monday, 20 May 2024

ਇਕ ਹੀ ਪਰਿਵਾਰ ਦੇ 5 ਬੱਚਿਆਂ ਦੀ ਡੁੱਬਣ ਨਾਲ ਹੋਈ ਮੌ/ਤ

ਕੈਮੂਰ : ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਬੱਚੇ ਡੁੱਬ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ


ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲੇ ਦੇ ਕਰਮਚਤ ਥਾਣਾ ਅਧੀਨ ਪੈਂਦੇ ਪਿੰਡ ਧਵਪੋਖਰ ਦੀ ਹੈ। ਮ੍ਰਿਤਕਾਂ ਵਿੱਚ 5/6 ਸਾਲ ਦੀ ਉਮਰ ਦਾ ਇੱਕ ਲੜਕਾ ਅਤੇ ਚਾਰ ਲੜਕੀਆਂ ਸ਼ਾਮਲ ਹਨ। ਸਾਰੇ ਮ੍ਰਿਤਕ ਬੱਚੇ ਸਥਾਨਕ ਸੁਰੇਸ਼ ਰਾਮ ਦੇ ਪੋਤੇ-ਪੋਤੀਆਂ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਭੂਆ ਸਦਰ ਹਸਪਤਾਲ ਭੇਜ ਦਿੱਤਾ।

Story You May Like