The Summer News
×
Monday, 20 May 2024

ਪੰਜਾਬ ਦੇ 5 ਜ਼ਿਲ੍ਹੇ ਖ਼ਤਰੇ 'ਚ! ਅਲਰਟ ਜਾਰੀ, ਲੋਕਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ: ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ 7 ਲੱਖ ਕਿਊਸਿਕ ਪਾਣੀ ਦੀ ਆਮਦ ਕਾਰਨ ਬਿਆਸ ਦਰਿਆ ਦੇ ਨਾਲ ਲੱਗਦੇ ਇਲਾਕੇ ਪੰਜ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ।


ਪੌਂਗ ਡੈਮ ਦਾ ਮੌਜੂਦਾ ਜਲ ਪੱਧਰ 1395.91 ਫੁੱਟ ਹੈ ਅਤੇ ਇਸ ਦਾ ਵੱਧ ਤੋਂ ਵੱਧ ਪੱਧਰ 1390.00 ਫੁੱਟ ਰੱਖਿਆ ਗਿਆ ਹੈ, ਜਦੋਂ ਕਿ ਡੈਮ ਦੇ ਡਿਜ਼ਾਈਨ ਅਨੁਸਾਰ ਇਸ ਦੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਸੰਭਾਲਣ ਦੀ ਸਮਰੱਥਾ ਰੱਖਦਾ ਹੈ | ਪਾਣੀ ਦੇ ਤੇਜ਼ ਵਹਾਅ ਦੀ ਸਥਿਤੀ ਨਾਲ ਨਜਿੱਠਣ ਲਈ ਡੈਮ ਤੋਂ ਕਰੀਬ 68,000 ਕਿਊਸਿਕ ਪਾਣੀ ਨਿਯੰਤਰਿਤ ਤਰੀਕੇ ਨਾਲ ਛੱਡਣ ਦਾ ਫੈਸਲਾ ਕੀਤਾ ਗਿਆ ਹੈ।


ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਤੇਜ਼ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।


 

Story You May Like