The Summer News
×
Tuesday, 02 July 2024

ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਫਿਰੌਤੀ, ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 5 ਬਦਮਾਸ਼ਾਂ ਨੂੰ ਕੀਤਾ ਕਾਬੂ

ਜਲੰਧਰ-30 ਜੂਨ: ਜਲੰਧਰ ਪੁਲਿਸ ਕਮਿਸ਼ਨਰੇਟ ਨੇ ਵੱਡੇ ਗਿਰੋਹ ਦੇ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੁਪਾਰੀ ਕਤਲਾਂ ਅਤੇ ਫਿਰੌਤੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਜਤਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਕੁਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਭੁਪਿੰਦਰ ਸਿੰਘ ਉਰਫ਼ ਬੰਟੀ ਅਤੇ ਜਗਰੂਪ ਸਿੰਘ ਉਰਫ਼ ਜੋਪਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਨਾਮੀ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰੋੜੀਵਾਲ ਥਾਣਾ ਚੋਹਲਾ ਸਾਹਿਬ ਤਰਨਤਾਰਨ, ਗੁਰਸ਼ਰਨ ਸਿੰਘ ਪੁੱਤਰ ਲੇਟ ਬਲਵਿੰਦਰ ਸਿੰਘ ਵਾਸੀ ਪਿੰਡ ਰੋੜੀਵਾਲ ਥਾਣਾ ਚੋਹਲਾ ਸਾਹਿਬ ਤਰਨਤਾਰਨ, ਹਰਮਨਜੀਤ ਸਿੰਘ ਉਰਫ ਹਰਮਨ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਟਾਂਡਾ ਥਾਣਾ ਗੋਇੰਦਵਾਲ ਸਾਹਿਬ ਤਰਨਤਾਰਨ, ਗੁਰਬਾਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੰਟੀ ਥੜ੍ਹ ਜ਼ਿਲਾ ਤਰਨਤਾਰਨ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਰੋੜੀਵਾਲ ਹਰੀਕੇ ਪੱਤਣ ਜਿਲਾ ਤਰਨਤਾਰਨ ਵਜੋਂ ਹੋਈ ਹੈ ਇਹਨਾਂ ਕੋਲੋਂ 30 ਬੋਰ ਦੇ ਤਿੰਨ ਪਿਸਤੌਲ ਦੋ ਕਾਰਤੂਸ ਸਮੇਤ 32 ਬੋਰ ਦਾ ਇੱਕ ਰਿਵਾਲਵਰ ਬਰਾਮਦ ਕੀਤਾ ਗਿਆ ਹੈ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜਸ਼ਨਪ੍ਰੀਤ ਸਿੰਘ ਨਾਮੀ ਬਾਦਮਸ਼ ਦੇ ਨਿਰਦੇਸ਼ਾਂ 'ਤੇ ਕੰਮ ਕਰਦਾ ਸੀ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਬਰਾਮਦਗੀ ਕਰਦਾ ਸੀ ਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ ਅਤੇ ਜਾਸੂਸੀ ਕਰਦਾ ਸੀ। ਉਹ ਕਤਲ ਨਾਲ ਸਬੰਧਤ ਕੁਝ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਗੁਰਸ਼ਰਨ ਸਿੰਘ ਵੀ ਜਸ਼ਨਪ੍ਰੀਤ ਸਿੰਘ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਦੀ ਜਾਂਚ ਦੌਰਾਨ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਅੱਠ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

Story You May Like