ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ
ਨਿਹਾਲ ਸਿੰਘ ਵਾਲਾ ਹਲਕੇ ‘ਚ 75 ਕਿਲੋਮੀਟਰ ਸੜਕਾਂ ਦੀ 13 ਕਰੋੜ ਰੁਪਏ ਨਾਲ ਹੋਵੇਗੀ ਕਾਇਆ ਕਲਪ- ਵਿਧਾਇਕ ਬਿਲਾਸਪੁਰ
ਮੋਗਾ 12 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹੇ ਦੇ ਰਾਖਵਾਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੀਆਂ 75 ਕਿਲੋਮੀਟਰ ਸੜਕਾਂ ਦੀ 13 ਕਰੋੜ ਤੋਂ ਵਧੇਰੇ ਰਕਮ ਨਾਲ ਕਾਲਿਆ ਕਲਪ ਕਰਨ ਲਈ ਫੰਡ ਜਾਰੀ ਕੀਤਾ ਗਿਆ ਹੈ। ਇਹ ਲੋਕਾਂ ਦੀ ਲੰਬੇ ਤੋਂ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਾਸੀਆਂ ਨੂੰ ਮਾਨ ਸਰਕਾਰ ਵੱਲੋਂ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਸਾਂਝੇ ਤੌਰ ਤੇ ਕੀਤਾ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੰਦੀ ਹੋਈ ਹਰ ਮਸਲੇ ਅਤੇ ਲੋਕਾਂ ਦੀ ਮੰਗ ਦਾ ਵਿਸੇ਼ਸ਼ ਧਿਆਨ ਰੱਖ ਰਹੀ ਹੈ। ਵਿਧਾਇਕ ਮਨਜੀਤ ਬਿਲਾਸਪੁਰ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਮਧੇਕੇ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਨਣ ਨਾਲ ਜਿੱਥੇ ਲੋਕਾਂ ਦੇ ਸਮੇਂ ਦੀ ਵਚਤ ਹੋਵੇਗੀ ਉੱਥੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਇਨ੍ਹਾਂ ਸੜਕਾਂ ਦੇ ਬਨਣ ਨਾਲ ਵੱਡਾ ਫਾਇਦਾ ਹੋਵੇਗਾ। ਇਸ ਸਮੇਂ ਹਲਕਾ ਵਾਸੀਆਂ, ਪਾਰਟੀ ਵਰਕਰਾਂ ਅਤੇ ਬਲਾਕ ਪ੍ਰਧਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਸੀ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਯਤਨਾ ਸਦਕਾ ਹੁਣ ਇਨ੍ਹਾਂ ਸੜਕਾਂ ਦੀ ਦਿੱਖ ਬਦਲੇਗੀ ਅਤੇ ਲੋਕਾਂ ਨੂੰ ਆਪਣੇ ਕੰਮਕਾਜ ਲਈ ਆਉਣ ਜਾਣ ਤੇ ਜਿੱਥੇ ਸਮੇਂ ਦੀ ਬਚਤ ਹੋਵੇਗੀ ਉੱਥੇ ਰਾਹਗੀਰਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ ।



















