The Summer News
×
Sunday, 28 April 2024

ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 8 ਲੋਕਾਂ ਦੀ ਨਦੀ 'ਚ ਡੁੱਬਣ ਕਾਰਨ ਹੋਈ ਮੌ.ਤ

ਚੰਡੀਗੜ੍ਹ : ਕੈਨੇਡਾ ਵਿਚ ਇਕ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਸੂਤਰਾਂ ਅਨੁਸਾਰ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 8 ਲੋਕਾਂ ਦੀ ਸੇਂਟ ਲਾਰੈਂਸ ਨਦੀ ਵਿਚ ਡੁੱਬ ਜਾਣ ਦੀ ਖਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚ ਇੱਕ ਭਾਰਤੀ ਪਰਿਵਾਰ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡੀਅਨ ਕੋਸਟ ਗਾਰਡ (Coast Guard) ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਵੀਰਵਾਰ ਵਾਲੇ ਦਿਨ ਕਿਊਬਿਕ ਦੇ ਇੱਕ ਦਲਦਲ ਖੇਤਰ 'ਚ ਛੇ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਅਤੇ ਬੀਤੇ ਦਿਨ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ।


             Whats-App-Image-2023-04-01-at-11-37-44-AM


ਮੀਡੀਆ ਸੂਤਰਾਂ ਮੁਤਾਬਕ ਉਥੋਂ ਦੀ ਅਕਵੇਸਨੇ ਮੋਹੌਕ ਪੁਲਿਸ ਸਰਵਿਸ ਦੇ ਡਿਪਟੀ ਚੀਫ਼ ਲੀ-ਐਨ ਓਬ੍ਰਾਇਨ ਨੇ ਬੀਤੇ ਦਿਨੀਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ , “ਮਿਲੀਆਂ ਅੱਠ ਲਾਸ਼ਾਂ 'ਚੋ ਦੋ ਪਰਿਵਾਰਾਂ ਦੀਆਂ ਮੰਨੀਆਂ ਜਾਂਦੀਆਂ ਹਨ।” ਮੰਨਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕਾਂ ਨੇ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਇਸੇ ਦੌਰਾਨ ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੀਆਂ ਲਾਸ਼ਾਂ ਵਿੱਚੋਂ ਇੱਕ ਤਿੰਨ ਸਾਲ ਤੋਂ ਘੱਟ ਉਮਰ ਦੇ ਬੱਚੇ ਦੀ ਹੈ। ਬੱਚੇ ਦੀ ਲਾਸ਼ ਕੈਨੇਡਾ ਵਿੱਚ ਇੱਕ ਰੋਮਾਨੀਅਨ ਪਰਿਵਾਰ ਦੇ ਪਾਸਪੋਰਟਾਂ ਸਮੇਤ ਮਿਲੀ ਹੈ। ਫਿਲਹਾਲ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ।


              Whats-App-Image-2023-04-01-at-11-38-09-AM       


 

Story You May Like