The Summer News
×
Tuesday, 21 May 2024

ਔਖੀ ਘੜੀ 'ਚ ਸਮਾਜ ਸੇਵੀਆਂ ਦਾ ਯੋਗਦਾਨ ਕਾਬਿਲੇ ਤਾਰੀਫ਼ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਜੁਲਾਈ - ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਉਥੇ ਪੰਜਾਬੀਆਂ ਵਲੋਂ ਪਾਏ ਜਾ ਰਹੇ ਯੋਗਦਾਨ ਨੇ ਇਕ ਲੋਕ ਲਹਿਰ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ/ਸਮਾਜ ਸੇਵੀਆਂ ਦਾ ਯੋਗਦਾਨ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਲੋਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿੱਚ ਪਹੁੰਚ ਕੇ ਮਦਦ ਕਰ ਰਹੇ ਹਨ।


ਹੜ੍ਹ ਪੀੜਤਾਂ ਦੀ ਮਦਦ ਲਈ ਗੁਰਦਾਸਪੁਰ ਵਾਸੀ ਅੱਗੇ ਆਏ ਹਨ, ਜਿਸ ਦੇ ਚੱਲਦਿਆਂ ਸਮਾਜ ਸੇਵੀ ਹਰਬੰਸ ਸਿੰਘ ਚੈਨੇਵਾਲ ਵਲੋਂ ਨਾਭਾ ਵਿਧਾਨ ਸਭਾ ਹਲਕਾ ਵਿਖੇ ਹੜ ਪੀੜਤਾਂ ਲਈ ਪਸ਼ੂਆਂ ਦੇ ਚਾਰੇ ਲਈ ਚਾਰ ਟਰਾਲੀਆਂ ਤੇ ਆਟਾ ਰਾਸ਼ਨ ਭੇਜਿਆ ਹੈ। ਟਰਾਲੀਆਂ ਦੀ ਰਵਾਨਗੀ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਤਰੁਨ ਕਲਸੀ ਵਲੋਂ ਕੀਤੀ ਗਈ ਇਸ ਮੌਕੇ ਰਜਿੰਦਰ ਜੰਬਾ, ਐਮਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਤੇ ਰਾਜੇਸ਼ ਤੁਲੀ,ਮੈਨੇਜਰ ਅਤਰ ਸਿੰਘ, ਵੀਨੂੰ ਕਾਹਲੋਂ, ਦਵਿੰਦਰ ਸਿੰਘ, ਮਨਜੀਤ ਸਿੰਘ ਬੰਮਰਾ,ਪਵਨ ਕੁਮਾਰ, ਗਗਨ ਬਟਾਲਾ,ਜਨਕ ਰਾਜ,ਮਾਣਿਕ ਮਹਿਤਾ, ਨਿੱਕੂ ਹੰਸਪਾਲ ਆਦਿ ਮੋਜੂਦ ਸਨ।


ਗੱਲਾਂ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬੀਆਂ ਵਲੋਂ ਹੜ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬੀ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਦੱਸਣਯੋਗ ਹੈ ਕਿ ਗੁਰਦਾਸਪੁਰ ਜਿਲ੍ਹੇ ਦੇ ਦਰਿਆ ਨੇੜਲੇ ਪ੍ਰਭਾਵਿਤ ਖੇਤਰਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ  ਪੂਰੀ ਮਿਹਨਤ ਨਾਲ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਰਜ਼ੀ ਰਾਹਤ ਕੇਂਦਰਾਂ ਤੇ ਦਰਿਆ ਨੇੜਲੇ ਪਿੰਡਾਂ ਵਿੱਚ  ਮੁਫਤ ਸਿਹਤ ਸਹੂਲਤਾਂ ਤੋਂ ਇਲਾਵਾ ਖਾਣ-ਪੀਣ ਸਮੇਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Story You May Like