The Summer News
×
Thursday, 16 May 2024

ਪਬਲਿਕ ਮਾਡਲ ਸਕੂਲ ਨੇ ਮਨਾਈ 64ਵੀਂ ਵਰ੍ਹੇਗੰਢ

ਲੁਧਿਆਣਾ, 22 ਮਈ: ਵਿਸ਼ਵਕਰਮਾ ਕਾਲੋਨੀ ਸਥਿਤ ਪਬਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੀ 64ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਤੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
Whats-App-Image-2023-05-22-at-12-02-00
ਸਮਾਹੋਰ ਦੌਰਾਨ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਜੀਤ ਕੌਰ ਨੇ ਆਈ ਹੋਈ ਸੰਗਤ ਦਾ ਸਵਾਗਤ ਕੀਤਾ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਜੀਤ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀਆਂ ਜਿੰਮੇਵਾਰੀਆਂ ਨਾਲ ਜੋੜਨ ਲਈ 'ਇਨਵੈੱਚਰ ਸੇਰਾਮਨੀ' ਕੀਤੀ ਗਈ। ਸਮਾਰੋਹ ਵਿੱਚ ਮੋਹਨ ਸਿੰਘ ਗੇਦੂ, ਅਮਰੀਕ ਸਿੰਘ, ਧਰਮਿੰਦਰ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਤਰਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਪਨੇਸਰ ਤੋਂ ਇਲਾਵਾ ਮਾਤਾ ਸਾਹਿਬ ਕੌਰ ਸੇਵਕ ਸੁਸਾਇਟੀ ਜਥੇ ਦੀਆਂ ਬੀਬੀਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਸਮਾਰੋਹ ਦੇ ਅੰਤ ਵਿੱਚ ਪ੍ਰਾਇਮਰੀ ਵਿੰਗ ਦੀ ਇੰਚਾਰਜ ਸ੍ਰੀਮਤੀ ਪ੍ਰਿਤਪਾਲ ਕੌਰ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪ੍ਰਵੀਨ ਸ਼ਰਮਾ ਨੇ ਆਏ ਹੋਏ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਪ੍ਰਬੰਧਕਾਂ, ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੰਗਤ ਲਈ ਲੰਗਰ ਤੇ ਛਬੀਲ ਦਾ ਪ੍ਰਬੰਧ ਕੀਤਾ ਗਿਆ।

Story You May Like