The Summer News
×
Saturday, 27 April 2024

ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਨਵੇਂ ਨਿਯਮ ਹੋਏ ਲਾਗੂ

ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਨੇ ਚੁੱਪ-ਚੁਪੀਤੇ ਕੈਨੇਡਾ ਪੜ੍ਹਨ ਜਾਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ।


ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ 1 ਜਨਵਰੀ, 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰੇਗੀ। ਹੁਣ ਨਵੇਂ ਬਦਲਾਅ ਤਹਿਤ ਵਿਦਿਆਰਥੀਆਂ ਨੂੰ ਰਹਿਣ-ਸਹਿਣ ਅਤੇ ਪੜ੍ਹਾਈ ਦੇ ਕੁੱਲ ਖਰਚੇ ਦਾ ਅੱਧਾ ਹਿੱਸਾ ਕਾਗਜ਼ 'ਤੇ ਸਾਬਤ ਕਰਨਾ ਹੋਵੇਗਾ। ਜਦਕਿ ਪਹਿਲਾਂ ਇਹ ਰਾਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਸੀ। ਉਦਾਹਰਨ ਲਈ, ਗ੍ਰੈਜੂਏਟ ਵਿਦਿਆਰਥੀਆਂ ਨੂੰ ਸਾਲਾਨਾ $10,000 ਦਾ ਪ੍ਰਬੰਧਨ ਕਰਨਾ ਪੈਂਦਾ ਸੀ।


ਪਰ ਨਵੇਂ ਨਿਯਮਾਂ ਤਹਿਤ ਹੁਣ ਸਾਰੇ ਵਿਦਿਆਰਥੀਆਂ ਨੂੰ ਸਾਲਾਨਾ 15,000 ਡਾਲਰ ਦਾ ਪ੍ਰਬੰਧ ਕਰਨਾ ਹੋਵੇਗਾ। ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀ ਨੂੰ ਇਹ ਦਿਖਾਉਣਾ ਹੋਵੇਗਾ ਕਿ ਟਿਊਸ਼ਨ ਅਤੇ ਯਾਤਰਾ ਦੇ ਖਰਚਿਆਂ ਤੋਂ ਇਲਾਵਾ ਉਨ੍ਹਾਂ ਕੋਲ 20,635 ਕੈਨੇਡੀਅਨ ਡਾਲਰ (ਕਰੀਬ 15,181 ਅਮਰੀਕੀ ਡਾਲਰ) ਹਨ, ਜੋ ਕਿ ਲਗਭਗ 12 ਲੱਖ 66 ਹਜ਼ਾਰ ਭਾਰਤੀ ਰੁਪਏ ਹਨ।


ਇਸ ਨਵੇਂ ਫੈਸਲੇ ਦਾ ਪੰਜਾਬੀਆਂ ਸਮੇਤ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਪ੍ਰਭਾਵਤ ਹੋਵੇਗਾ ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਥੇ ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਾ ਖਰਚ ਕਰਨਾ ਪਵੇਗਾ। ਇਸ ਦੇ ਨਾਲ ਹੀ ਮਜ਼ਬੂਤ ਵਿੱਤੀ ਪਿਛੋਕੜ ਵੀ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ।


ਤੁਹਾਨੂੰ ਦੱਸ ਦੇਈਏ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਵਿੱਚ ਸਿੱਖਿਆ ਸਸਤੀ ਸੀ ਅਤੇ ਰਹਿਣ-ਸਹਿਣ ਅਤੇ ਖਾਣਾ ਵੀ ਸਸਤਾ ਸੀ। ਕੈਨੇਡਾ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਅਮਰੀਕਾ ਅਤੇ ਯੂਰਪ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਨਾਲੋਂ ਅੱਧੀਆਂ ਫੀਸਾਂ ਵਸੂਲਦੀਆਂ ਹਨ। ਕੈਨੇਡਾ ਵਿੱਚ ਪੜ੍ਹਨ ਦੀ ਲਾਗਤ ਕੋਰਸ 'ਤੇ ਨਿਰਭਰ ਕਰਦੀ ਹੈ। ਇਸੇ ਤਰ੍ਹਾਂ ਸਲਾਨਾ ਰਹਿਣ-ਸਹਿਣ ਦੇ ਖਰਚੇ ਕਰੀਬ ਇੱਕ ਲੱਖ ਰੁਪਏ ਸਨ। ਇੱਥੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਸਕਦੇ ਹਨ ਪਰ ਹੁਣ ਉੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ।

Story You May Like