Fans ਨੂੰ ਲਗਾ ਵੱਡਾ ਝਟਕਾ, Bigg Boss 13 ਫੇਮ ਜੋੜੇ Asim-Himanshi ਦਾ ਹੋਇਆ Breakup
ਨਵੀਂ ਦਿੱਲੀ (7 ਦਸੰਬਰ): 'ਬਿੱਗ ਬੌਸ ਸੀਜ਼ਨ 13' 'ਚ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਵਾਲੇ ਜੋੜੇ ਦਾ ਬ੍ਰੇਕਅੱਪ ਹੋ ਗਿਆ ਹੈ। ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਹੁਣ ਵੱਖ ਹੋ ਗਏ ਹਨ।
ਦੱਸ ਦਈਏ ਕਿ ਹਿਮਾਂਸ਼ੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਹਿਮਾਂਸ਼ੀ ਨੇ ਪੋਸਟ ਕਰਕੇ ਲਿਖਿਆ- 'ਹਾਂ, ਅਸੀਂ ਹੁਣ ਇਕੱਠੇ ਨਹੀਂ ਹਾਂ। ਅਸੀਂ ਜੋ ਵੀ ਸਮਾਂ ਇਕੱਠੇ ਬਿਤਾਇਆ ਉਹ ਬਹੁਤ ਵਧੀਆ ਸੀ, ਪਰ ਹੁਣ ਅਸੀਂ ਇਕੱਠੇ ਨਹੀਂ ਹਾਂ। ਸਾਡੇ ਰਿਸ਼ਤੇ ਦੀ ਸੁਰੂਆਤ ਚੰਗੀ ਰਹੀ ਅਤੇ ਅਸੀਂ ਆਪਣੀ ਜ਼ਿੰਦਗੀ 'ਚ ਅੱਗੇ ਵਧ ਰਹੇ ਹਾਂ। ਅਸੀਂ ਆਪੋ-ਆਪਣੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਆਪਣੇ ਵੱਖੋ-ਵੱਖਰੇ ਧਾਰਮਿਕ ਵਿਸ਼ਵਾਸਾਂ ਕਾਰਨ ਆਪਣੇ ਪਿਆਰ ਦੀ ਕੁਰਬਾਨੀ ਦੇ ਰਹੇ ਹਾਂ। ਤੁਹਾਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਸਾਡੀ ਪ੍ਰਾਈਵੇਸੀ ਦਾ ਆਦਰ ਕਰੋ। ਹਾਲਾਂਕਿ ਦੋਵਾਂ ਕੱਪਲ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡਿਆ ਤੇ ਵਾਇਰਲ ਹੁੰਦੀਆਂ ਹਨ।
ਗੌਰਤਲਬ ਹੈ ਕਿ ਆਸਿਮ ਨੂੰ ਹਿਮਾਂਸ਼ੀ ਨਾਲ ਪਿਆਰ ਹੋ ਗਿਆ ਸੀ ਅਤੇ ਪੂਰੇ ਸੀਜ਼ਨ ਦੌਰਾਨ ਉਸ ਨਾਲ ਫਲਰਟ ਕਰਦੇ ਦੇਖਿਆ ਗਿਆ ਸੀ। ਉਸ ਸਮੇਂ ਹਿਮਾਂਸ਼ੀ ਦੀ ਮੰਗਣੀ ਕਿਸੇ ਹੋਰ ਨਾਲ ਸੀ। ਪਰ ਬਾਅਦ ਵਿੱਚ ਹਿਮਾਂਸ਼ੀ ਨੇ ਆਪਣੀ ਮੰਗਣੀ ਤੋੜ ਕੇ ਆਸਿਮ ਨਾਲ ਆਉਣ ਦਾ ਫੈਸਲਾ ਕੀਤਾ। ਆਸਿਮ ਨੇ ਬਿੱਗ ਬੌਸ ਦੇ ਘਰ ਵਿੱਚ ਹੀ ਹਿਮਾਂਸ਼ੀ ਨੂੰ ਪ੍ਰਪੋਜ਼ ਕੀਤਾ ਸੀ ਅਤੇ ਸ਼ੋਅ ਛੱਡਣ ਤੋਂ ਬਾਅਦ ਵੀ ਦੋਵੇਂ ਇਕੱਠੇ ਹੀ ਰਹੇ। ਲੇਕਿਨ ਹੁਣ ਖ਼ਬਰ ਸਾਮਨੇ ਆਈ ਹੈ ਕਿ ਦੋਵੇਂ ਵੱਖ ਹੋ ਗਏ ਹਨ। ਜਿਸ ਕਾਰਨ ਉਹਨਾਂ ਦੇ ਫੈਨਸ ਉਦਾਸ ਹਨ।