The Summer News
×
Tuesday, 14 May 2024

ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ, ਇਹ ਸਿਆਸੀ ਆਗੂ ਭਾਜਪਾ 'ਚ ਹੋਏ ਸ਼ਾਮਲ

ਚੰਡੀਗੜ੍ਹ: ਪੰਜਾਬ ਭਾਜਪਾ ਨੇ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸੂਬੇ ਦੀਆਂ ਕਈ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਤੋਂ ਇਲਾਵਾ ਭਾਜਪਾ ਪੰਜਾਬ ਸੰਗਠਨ ਦੇ ਜਨਰਲ ਸਕੱਤਰ ਮੰਥਾਰੀ ਸ੍ਰੀਨਿਵਾਸੂਲੂ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਅੱਜ ਸੂਬਾ ਹੈੱਡਕੁਆਰਟਰ ਵਿਖੇ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਅਤੇ ਸਵਾਰਥੀ ਮਾਨਸਿਕਤਾ ਤੋਂ ਤੰਗ ਆ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।


ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਾਨਿਸ਼ ਗੁਲਾਟੀ, ਅਕਾਲੀ ਦਲ ਬਾਦਲ ਦੇ ਯੂਥ ਆਗੂ ਐਡਵੋਕੇਟ ਰਘੁਬੀਰ ਸਿੰਘ, ਯੂਥ ਅਕਾਲੀ ਆਗੂ ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ ਤਲਵੰਡੀ ਸਾਬੋ, ਰਾਜ ਕੁਮਾਰ ਤਲਵੰਡੀ ਸਾਬੋ, ਪ੍ਰਣਬ ਅਰੋੜਾ ਬਟਾਲਾ, ਐਡਵੋਕੇਟ ਪਰਮਪ੍ਰੀਤ ਸਿੰਘ ਬਠਿੰਡਾ, ਮਾਨਵ ਲੂਥਰਾ ਬਟਾਲਾ, ਉਦੇ. ਕੁਮਾਰ ਐਡਵੋਕੇਟ ਬਲਰਾਜ ਸਿੰਘ ਸੰਧੂ ਅਤੇ ਆਪਣੇ ਸੈਂਕੜੇ ਸਾਥੀਆਂ ਸਮੇਤ ਬਠਿੰਡਾ ਵਿੱਚ ਭਾਜਪਾ ਚ ਸ਼ਾਮਲ ਹੋ ਗਏ। ਭਾਜਪਾ ਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਲੋਕ ਹਿੱਤ ਨੀਤੀਆਂ ਤੋਂ ਪ੍ਰਭਾਵਿਤ ਹਨ।


ਉਨ੍ਹਾਂ ਕਿਹਾ ਕਿ ਇਹ ਸਾਰੇ ਬਿਨਾਂ ਕਿਸੇ ਲਾਲਚ ਦੇ ਭਾਜਪਾ 'ਚ ਸ਼ਾਮਲ ਹੋਏ ਹਨ। ਇਸ ਮੌਕੇ ਭਾਜਪਾ ਦੇ ਨਵੇਂ ਆਗੂਆਂ ਨੇ ਭਾਜਪਾ ਲਈ ਦਿਨ ਰਾਤ ਕੰਮ ਕਰਨ ਅਤੇ ਆਉਣ ਵਾਲੀਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਅਤੇ ਫਤਿਹਜੰਗ ਸਿੰਘ ਬਾਜਵਾ ਨੇ ਪਾਰਟੀ ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਇੱਥੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


 

Story You May Like