The Summer News
×
Tuesday, 21 May 2024

"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜਿ਼ਲ੍ਹਾ ਪੱਧਰ ਤੇ ਮਲੋਟ ਵਿਖੇ ਲਗਾਇਆ ਜਾਵੇਗਾ ਕੈਂਪ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 9 ਅਕਤੂਬਰ| ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦੱਸਿਆ  ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਵਲੋਂ ਸੀਨੀਅਰ ਸਿਟੀਜਨ ਦੀ ਭਲਾਈ ਸਬੰਧੀ “ ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜਿ਼ਲ੍ਹਾ ਪੱਧਰ ਤੇ ਕੈਂਪ ਦਾ ਆਯੋਜਨ ਪੰਜਾਬ ਪੈਲੇਸ ਮਲੋਟ ਵਿਖੇ ਕੀਤਾ ਜਾ ਰਿਹਾ ਹੈ।


ਉਹਨਾਂ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵਲੋਂ ਜਾਰੀ ਸਡਿਊਲਡ ਅਨੁਸਾਰ 11 ਅਕਤੂਬਰ 2023 ਨੂੰ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਪੰਜਾਬ ਪੈਲੇਸ ਮਲੋਟ ਵਿਖੇ ਬਜ਼ੁਰਗਾਂ ਲਈ ਸਿਹਤ ਸਬੰਧੀ ਕੈਂਪ ਲੱਗੇਗਾ।


ਉਹਨਾਂ ਦੱਸਿਆ ਕਿ ਇਸ ਕੈਂਪ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋਂ ਕੀਤੀ ਜਾਵੇਗੀ ਅਤੇ ਸ.ਗੁਰਮੀਤ ਸਿੰਘ ਖੁੱਡੀਆ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।


ਇਸ ਕੈਂਪ ਵਿੱਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵਲੋਂ ਬਜੁ਼ਰਗਾਂ ਦੀਆਂ ਅੱਖਾਂ, ਨੱਕ, ਕੰਨ, ਜੋੜਾਂ ਸਬੰਧੀ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ, ਐਨਕਾਂ, ਦਿੱਤੀਆਂ ਜਾਣਗੀਆ। ਇਸ ਕੈਂਪ ਵਿੱਚ ਹੋਮਿਓਪੈਥੀ ਡਾਕਟਰ, ਫਿਜੀਓਥਿਰੈਪੀ, ਕੌਂਸਲਰ ਵੀ ਸ਼ਾਮਲ ਹੋਣਗੇ।


ਇਸ ਕੈਂਪ ਵਿੱਚ ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜਨ ਕਾਰਡਾਂ ਦੇ ਫਾਰਮ ਵੀ ਭਰੇ ਜਾਣਗੇ ।ਉਹਨਾਂ ਜਿ਼ਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜੁ਼ਰਗਾਂ ਨੂੰ ਇਸ ਕੈਂਪ ਵਿੱਚ ਲਿਆ ਕੇ ਵੱਧ ਤੋਂ ਵੱਧ ਲਾਭ ਉਠਾਉਣ।


ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ-ਮਲੋਟ, ਡਾ.ਰੀਟਾ ਬਾਲਾ ਸਿਵਿਲ ਸਰਜਨ, ਸ੍ਰੀ ਪੰਕਜ ਕੁਮਾਰ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ, ਡਾ.ਨਰੇਸ਼ ਪਰੂਥੀ ਕੋਆਰਡੀਨੇਟ਼ਰ ਸਮਾਜ ਸੇਵੀ ਸੰਸਥਾਵਾਂ, ਸ੍ਰੀ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਵੀ ਮੌਜੂਦ ਸਨ।

Story You May Like