The Summer News
×
Monday, 20 May 2024

ਸ੍ਰੀ ਦਰਬਾਰ ਸਾਹਿਬ ਦੇ ਇੱਕ ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ ’ਚ ਕਰਵਾਇਆ ਪਰਚਾ ਦਰਜ

ਅੰਮ੍ਰਿਤਸਰ : ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।


ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।


ਉੱਥੇ ਹੀ ਗਲਿਆਰਾ ਪੁਲਿਸ ਚੌਂਕੀ ਦੇ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸ਼੍ਰੋਮਣੀ ਕਮੇਟੀ ਦੀ ਅਧਿਕਾਰੀਆਂ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਿਹੜੇ ਪੰਜਾਬ ਦੇ ਨਹੀਂ ਆ ਜੋ ਪੰਜਾਬ ਦੇ ਨਹੀਂ ਬਾਹਰੋਂ ਆਏ ਸਨ ਉਹਨਾਂ ਵੱਲੋਂ ਨੋਸਰਬਾਜ ਕਰਕੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਸੀਂ ਸ਼ਿਕਾਇਤ ਦਰਜ ਕਰਕੇ ਦੋਸ਼ੀਆਂ ਦੀ ਪਾਲੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ

Story You May Like