The Summer News
×
Wednesday, 15 May 2024

20 ਲੱਖ ਲੈ ਕੇ ਨ. ਸ਼ਾ ਤਸ* ਕਰ ਨੂੰ ਛੱਡਣ ਵਾਲੇ ਸਬ-ਇੰਸਪੈਕਟਰ 'ਤੇ ASI ਖਿਲਾਫ ਮਾਮਲਾ ਹੋਇਆ ਦਰਜ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਨ. ਸ਼ਾ ਤਸ* ਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਪੁਲੀਸ ਨੇ ਥਾਣਾ ਬਾਦਸ਼ਾਹਪੁਰ ਦੇ ਇੰਚਾਰਜ ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਥਾਣਾ ਬਾਦਸ਼ਾਹਪੁਰ ਦੇ ਇੰਚਾਰਜ ਪਰਮਜੀਤ ਸਿੰਘ ਖ਼ਿਲਾਫ਼ 20 ਰੁਪਏ ਖੋਹਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਪੁਲਿਸ ਲਾਈਨ ਕਪੂਰਥਲਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਪੀ ਡੀ.ਰਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨ.ਸ਼ਾ ਤਸ/ਕਰਾਂ ਅਤੇ ਨ,ਸ਼ਾ ਤਸ+ ਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦਿਆਂ ਜਿੱਥੇ ਪੁਲਿਸ ਟੀਮ ਨੇ ਏ.ਐੱਸ.ਆਈ. ਛਾਪੇਮਾਰੀ ਦੌਰਾਨ ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਬ-ਇੰਸਪੈਕਟਰ ਹਰਜੀਤ ਸਿੰਘ ਫਰਾਰ ਹੈ, ਜਿਸ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਐਸ.ਪੀ.ਡੀ.ਰਮਨਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਬੀਤੇ ਦਿਨੀਂ ਜਲੰਧਰ ਦਿਹਾਤੀ ਪੁਲਿਸ ਨੇ ਗੁਜਰਾਲ ਸਿੰਘ ਉਰਫ਼ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਨ*ਸ਼ੇ ਦੇ ਧੰਦੇ 'ਚ ਕਾਬੂ ਕਰਕੇ ਸਬ-ਇੰਸਪੈਕਟਰ ਹਰਜੀਤ ਸਿੰਘ ਥਾਣਾ ਕੋਤਵਾਲੀ ਕਪੂਰਥਲਾ ਅਤੇ ਏ.ਐਸ.ਆਈ. ਪਰਮਜੀਤ ਸਿੰਘ 386 ਕਪੂਰਥਲਾ ਚੌਕੀ ਇੰਚਾਰਜ ਬਾਦਸ਼ਾਹਪੁਰ ਨੂੰ ਸੂਚਨਾ ਮਿਲੀ ਕਿ ਉਕਾਰ ਸਿੰਘ ਉਰਫ ਕਾਰੀ ਪੁੱਤਰ ਅਨੋਖ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ 20 ਲੱਖ ਰੁਪਏ ਲੈ ਕੇ ਚਲਾ ਗਿਆ।


ਜਿਸ ਤੋਂ ਬਾਅਦ ਐਸ.ਐਸ.ਪੀ ਜ਼ਿਲ੍ਹਾ ਕਪੂਰਥਲਾ ਰਾਜਪਾਲ ਸੰਧੂ ਨੇ ਮੈਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ, ਜਿਸ 'ਤੇ ਸਬ ਇੰਸਪੈਕਟਰ ਹਰਜੀਤ ਸਿੰਘ 303-ਕਪੂਰਥਲਾ ਥਾਣਾ ਕੋਤਵਾਲੀ, ਏ.ਐਸ.ਆਈ. ਪਰਮਜੀਤ ਸਿੰਘ 386-ਕਪੂਰਥਲਾ ਚੌਕੀ ਇੰਚਾਰਜ ਬਾਦਸ਼ਾਹਪੁਰ ਅਤੇ ਉਕਾਰ ਸਿੰਘ ਉਰਫ ਕਾਰੀ ਅਤੇ ਗੁਜਰਾਲ ਸਿੰਘ ਉਰਫ ਜੋਗਾ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਖਿਲਾਫ ਧਾਰਾ 222, 120ਬੀ ਭ੍ਰਿਸ਼ਟਾ& ਚਾਰ ਰੋਕੂ ਐਕਟ 1988 ਤਹਿਤ ਮੁਕੱਦਮਾ ਨੰਬਰ 76 ਮਿਤੀ 20 ਜੂਨ ਨੂੰ ਦਰਜ ਕੀਤਾ ਗਿਆ ਸੀ।


ਮੁਲਜ਼ਮਾਂ ਨੂੰ ਕਾਬੂ ਕਰਨ ਲਈ ਦੋ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਦੌਰਾਨ ਏ.ਐਸ.ਆਈ. ਪਰਮਜੀਤ ਸਿੰਘ ਅਤੇ ਉਕਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਬ-ਇੰਸਪੈਕਟਰ ਹਰਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਹਰਜੀਤ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ ਉਕਤ ਜਗ੍ਹਾ ਤੋਂ ਤਿੰਨ ਲੱਖ 39 ਹਜ਼ਾਰ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਅਤੇ ਬੈਂਕ ਦੇ ਦਸਤਾਵੇਜ਼ ਵੀ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕਪੂਰਥਲਾ ਪੁਲਿਸ ਨੇ ਕਿਹਾ ਕਿ ਇਸ ਮਾਮਲੇ 'ਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਮੁਲਜ਼ਮ ਗੁਜਰਾਲ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਕੇਸ ਦਰਜ ਹਨ।


 


 


 


 


 


 


 


 


 


 


 


 


 


 


 


 


 


 


 


 


 


 


 


 


 


 


 

Story You May Like