The Summer News
×
Tuesday, 21 May 2024

ਫਿਰੋਜ਼ਪੁਰ ਫਾਜਿਲਕਾ ਰੋਡ ਤੇ ਧੁੰਦ ਕਾਰਨ ਦੋ ਕਾਰਾਂ ਵਿਚਕਾਰ ਹੋਈ ਟੱਕਰ, ਚਾਰ ਜ਼ਖਮੀ

ਫਿਰੋਜ਼ਪੁਰ, 7 ਦਸੰਬਰ (ਪਰਮਜੀਤ ਸਖਾਣਾ) ਸੂਬੇ ਅੰਦਰ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ ਅਤੇ ਧੁੰਦ ਕਾਰਨ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਫਿਰੋਜ਼ਪੁਰ ਫਾਜਿਲਕਾ ਰੋਡ ਤੇ ਦੋ ਕਾਰਾਂ ਵਿਚਕਾਰ ਹੋਈ ਟੱਕਰ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹਗੀਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਦੀ ਮੌਤ ਹੋਈ ਸੀ ਅਤੇ ਉਹ ਉਸਦੇ ਫੁੱਲ ਤਾਰਨ ਲਈ ਜਾ ਰਹੇ ਸਨ। ਜਦਕਿ ਉਹ ਫਿਰੋਜ਼ਪੁਰ ਦੇ ਜੰਗਾਂ ਵਾਲੇ ਮੋੜ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਗੱਡੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜਿਸ ਦੌਰਾਨ ਚਾਰ ਲੋਕ ਜ਼ਖਮੀ ਹੋ ਗਏ। ਜਿਨਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਐਕਸੀਡੈਂਟ ਦੇ ਕਈ ਘੰਟੇ ਬੀਤਣ ਤੇ ਵੀ ਕੋਈ ਪੁਲਿਸ ਮੁਲਾਜ਼ਮ ਉਨ੍ਹਾਂ ਕੋਲ ਨਹੀਂ ਪਹੁੰਚਿਆ। ਦੂਸਰੇ ਪਾਸੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।

Story You May Like