The Summer News
×
Tuesday, 21 May 2024

ਇਸ ਸਥਾਨ 'ਤੇ ਭੇਦ-ਭਰੇ ਹਲਾਤਾ 'ਚ ਮਿਲੀ ਲਾ+ਸ਼, ਪੜ੍ਹੋ ਖਬਰ 

ਗੁਰਦਾਸਪੁਰ/ਅਵਤਾਰ ਸਿੰਘ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਬਰਨਾਲਾ ਦੇ ਇੱਕ ਰਜਬਾਹੇ ਵਿੱਚੋਂ ਭੇਤਭਰੇ ਹਾਲਾਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਸਵੇਰੇ ਉਨ੍ਹਾਂ ਨੇ ਰਜਬਾਹੇ 'ਚ ਇਕ ਵਿਅਕਤੀ ਦੀ ਲਾਸ਼ ਪਈ ਦੇਖੀ ਤਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲੀਸ ਨੇ ਕੁਝ ਸਮੇਂ ਬਾਅਦ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਹ ਸਥਾਨਕ ਲੋਕਾਂ ਤੋਂ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਵਾਇਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ ਤੇ ਇਹ ਕਿਹਾ ਜਾ ਸਕਦਾ ਹੈ ਕਿ ਅਜਿਹਾ ਜਾਪਦਾ ਹੈ ਕਿ ਉਕਤ ਵਿਅਕਤੀ ਦੇਰ ਰਾਤ ਸਮੇਂ ਕਿਤੋਂ ਆ ਰਿਹਾ ਸੀ ਅਤੇ ਰਾਤ ਦਾ ਹਨੇਰਾ ਹੋਣ ਕਾਰਨ ਉਹ ਗਲਤੀ ਨਾਲ ਰਜਬਾਹੇ 'ਚ ਡਿੱਗ ਗਿਆ ਅਤੇ ਫਿਰ ਬਾਹਰ ਨਹੀਂ ਨਿਕਲ ਸਕਿਆ। ਮ੍ਰਿਤਕ ਦੀ ਪਛਾਣ ਪਿੰਡ ਨਿਆਮਤੇ ਵਾਸੀ ਛਿੰਦੂ ਵਜੋਂ ਹੋਈ ਹੈ, ਜੋ ਕਿ ਆਪਣੇ ਪਿੰਡ ਵਿੱਚ ਹੀ ਹਲਵਾਈ ਦਾ ਕੰਮ ਕਰਦਾ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ,ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸੇ ਸੂਏ ਵਿੱਚ ਡਿੱਗ ਕੇ ਲਗਭਗ 2 ਮਹੀਨੇ ਪਹਿਲਾਂ ਪਿੰਡ ਬਰਨਾਲੇ ਦੇ ਰਹਿਣ ਵਾਲੇ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਚੁੱਕੀ ਹੈ।

Story You May Like