The Summer News
×
Monday, 20 May 2024

 ਦੀਨਾਨਗਰ ਤੋਂ ਦੋਦਵਾ ਰੋਡ ਤੋਂ ਇਕ ਵਿਅਕਤੀ ਦੀ ਕਾਰ ਵਿੱਚੋਂ ਮਿਲੀ ਭੇਦ-ਭਰੇ ਹਲਾਤਾ 'ਚ ਲਾ.ਸ਼

 


 ਗੁਰਦਾਸਪੁਰ/ਅਵਤਾਰ ਸਿੰਘ : ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਕਾਰ ਵਿਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਹਵੇਲੀ ਵਿੱਚ ਸੌਂ ਗਿਆ ਸੀ ।ਇਸ ਤੋਂ ਬਾਅਦ ਉਨ੍ਹਾਂ ਦੇ ਘਰ ਨੂੰ ਸਵੇਰੇ ਤੜਕਸਾਰ ਕਿਸੇ ਨੇ ਸੂਚਿਤ ਕੀਤਾ ਕਿ ਉਹਨਾਂ ਦੀ ਗੱਡੀ ਪਿੰਡ ਦੋਦਵਾ ਰੋਡ ਤੇ ਖੜੀ ਹੈ ਜਦ ਅਸੀਂ ਜਾ ਕੇ ਵੇਖਿਆ ਤਾਂ ਰਮਿੰਦਰ ਸਿੰਘ ਦੀ ਲਾਸ਼ ਗੱਡੀ ਵਿੱਚ ਪਈ ਹੋਈ ਸੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਇਸ ਮੌਕੇ ਏ ਐਸ਼ ਪੀ ਦੀਨਾਨਗਰ ਆਦਿਤਿਆ ਵਾਰੀਅਰ ਨੇ ਦੱਸਿਆ ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤਾ।

 

Story You May Like