The Summer News
×
Monday, 20 May 2024

ਰੇਡੀਮੇਡ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱ+ਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਮਾਨਸਾ, 27 ਮਈ : ਸ਼ਹਿਰ ਦੇ ਵਿਚਕਾਰ ਕੱਪੜੇ ਦੇ ਸਭ ਤੋਂ ਪੁਰਾਣੇ ਸ਼ੋਅਰੂਮ ਵਿਚ ਸਾਰਟ ਸਰਕਟ ਦੇ ਨਾਲ ਅੱਜ ਸਵੇਰੇ ਕਰੀਬ 5 ਵਜੇ ਅੱ+ਗ ਲੱਗ ਗਈ। ਜਿਸ ਕਾਰਨ ਸ਼ੋਅਰੂਮ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਸ਼ੋਅਰੂਮ ਦੇ ਵਿੱਚ ਅੱ+ਗ ਲੱਗ ਚੁੱਕੀ ਹੈ। ਜਿਸ ਦੇ ਨਾਲ ਲੋਕਾਂ ਨੇ ਇਕੱਠੇ ਹੋ ਕੇ ਅੱ+ਗ ਤੇ ਕਾਬੂ ਪਾਇਆ ਅਤੇ ਤੁਰੰਤ ਫਾਇਰ ਬ੍ਰਿਗੇਡ ਵੀ ਮੌਕੇ ਤੇ ਪਹੁੰਚ ਗਈ ਸੀ। ਜਿਸ ਕਾਰਨ ਅੱ+ਗ ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦਾ 40 ਤੋਂ 50 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਪਾਰੀਆਂ ਦੇ ਹੋਏ ਨੁਕਸਾਨ ਦਾ ਵੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਕਿਓਂਕਿ ਵਪਾਰੀ ਜੀਐਸਟੀ ਅਤੇ ਹੋਰ ਟੈਕਸ ਸਰਕਾਰ ਨੂੰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਨੂੰ ਵੀ ਮੁਆਵਜ਼ਾ ਦੇਵੇ ਤਾਂ ਕਿ ਉਹ ਦੁਬਾਰਾ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ।


ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਉਨ੍ਹਾਂ ਨੇ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਹੋਇਆ ਕਿਹਾ ਕਿ ਅੱਜ ਸਵੇਰੇ ਰਾਜਕੁਮਾਰ ਦੇ ਸ਼ੋਅਰੂਮ ਵਿਚ ਅੱ+ਗ ਲੱਗਣ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਇਸ ਵਪਾਰੀ ਦੀ ਮਦਦ ਕਰਨ ਦੇ ਲਈ ਅਪੀਲ ਕਰਨਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵੀ ਇਸ ਦੀ ਰਿਪੋਰਟ ਬਣਾਉਣ ਦੇ ਲਈ ਅਪੀਲ ਕੀਤੀ ਹੈ।

Story You May Like