The Summer News
×
Saturday, 04 May 2024

ਸ਼ੂਟਿੰਗ ਲਈ ਸ਼ਿਮਲਾ ਆਈ ਮਾਡਲ ਨਾਲ ਦੋਸਤ ਨੇ ਜਬ.ਰਦਸਤੀ ਬਣਾਏ ਸਰੀ.ਰਕ ਸ.ਬੰਧ, ਮਾਮਲਾ ਦਰਜ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸ਼ੂਟਿੰਗ ਲਈ ਆਈ ਇੱਕ ਮਾਡਲ ਨੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਮਾਡਲ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ, ਹਾਲਾਂਕਿ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।ਏਐਸਪੀ ਸੁਨੀਲ ਨੇਗੀ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।


ਜਾਣਕਾਰੀ ਮੁਤਾਬਕ ਪੰਜਾਬ ਦੀ ਰਹਿਣ ਵਾਲੀ ਮਾਡਲ ਨੇ ਸ਼ਿਮਲਾ 'ਚ ਪੁਲਸ ਨੂੰ ਬਲਾਤਕਾਰ ਦੀ ਸ਼ਿਕਾਇਤ ਦਿੱਤੀ ਹੈ। ਪੀੜਤਾ ਨੇ ਨਿਊ ਸ਼ਿਮਲਾ ਮਹਿਲਾ ਥਾਣੇ 'ਚ ਮਾਮਲਾ ਦਰਜ ਕਰਵਾਇਆ ਹੈ। ਸ਼ਿਕਾਇਤ 'ਚ ਲੜਕੀ ਨੇ ਲੁਧਿਆਣਾ ਦੇ ਰਹਿਣ ਵਾਲੇ ਨੌਜਵਾਨ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਮਾਡਲ ਨੇ ਦੱਸਿਆ ਕਿ ਉਹ ਸ਼ੂਟਿੰਗ ਲਈ 22 ਦਸੰਬਰ ਨੂੰ ਸ਼ਿਮਲਾ ਆਈ ਸੀ। ਸਾਰੇ ਸ਼ਿਮਲਾ ਦੇ ਇੱਕ ਹੋਟਲ ਵਿੱਚ ਰਾਤ ਨੂੰ ਠਹਿਰੇ ਹੋਏ ਸਨ। ਔਰਤ ਦੀ ਸ਼ਿਕਾਇਤ ਅਨੁਸਾਰ ਇਸ ਦੌਰਾਨ ਮੁਲਜ਼ਮ ਨੌਜਵਾਨ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਸ਼ਿਮਲਾ ਦੇ ਐਸਐਸਪੀ ਸੁਨੀਲ ਨੇਗੀ ਨੇ ਦੱਸਿਆ ਕਿ 27 ਦਸੰਬਰ ਨੂੰ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਦੀ ਸ਼ਿਕਾਇਤ ਅਨੁਸਾਰ ਮੁਲਜ਼ਮ ਨੌਜਵਾਨ ਪੰਜਾਬ ਦਾ ਰਹਿਣ ਵਾਲਾ ਹੈ। ਆਈਪੀਸੀ-376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਲੜਕੀ 22 ਦਸੰਬਰ ਨੂੰ ਸ਼ੂਟਿੰਗ ਲਈ ਸ਼ਿਮਲਾ ਆਈ ਸੀ।

Story You May Like