ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਲੁਧਿਆਣਾ 'ਚ ਚਲਦੇ ਆਟੋ 'ਚ ਲੜਕੀ ਨਾਲ ਸਮੂਹਿਕ ਬਲਾਤਕਾਰ, ਮਾਹੌਲ ਗਰਮ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਚੱਲਦੀ ਆਟੋ ਵਿੱਚ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾਪੁਰੀ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਇੱਕ ਆਟੋ ਚਾਲਕ ਵੱਲੋਂ ਪਿੰਡ ਗਿੱਲ ਵਿਖੇ ਉਤਾਰਨ ਦੇ ਬਹਾਨੇ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਕੈਂਡਲ ਨਹਿਰ ਨੇੜੇ ਸੁੰਨਸਾਨ ਇਲਾਕੇ 'ਚ ਲਿਜਾਇਆ ਗਿਆ, ਜਿੱਥੇ ਆਟੋ ਚਾਲਕ ਅਤੇ ਉਸ ਦੇ ਦੋ ਸਾਥੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਫਿਰ ਉਨ੍ਹਾਂ ਨੇ ਉਸ ਨੂੰ ਚੱਲਦੀ ਆਟੋ ਤੋਂ ਸੁੱਟ ਦਿੱਤਾ ਅਤੇ ਭੱਜ ਗਏ।
ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡੇਹਲੋਂ ਦੀ ਪੁਲੀਸ ਅਤੇ ਉੱਚ ਅਧਿਕਾਰੀ ਹਰਕਤ ਵਿੱਚ ਆ ਗਏ। ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਆਟੋ ਚਾਲਕ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਲਦੀ ਹੀ ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰਕੇ ਖੁਲਾਸੇ ਕਰ ਸਕਦੇ ਹਨ।