The Summer News
×
Sunday, 28 April 2024

15 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਲਈ ‘ਸਮੂਹ ਅਰਦਾਸ’ ਹੋਵੇਗੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਉਹ ਦੇਸ਼ ਦੀ ਅਜ਼ਾਦੀ ਲਈ ਅਤੇ ਉਨ੍ਹਾਂ ਦੀ ਯਾਦ ਵਿੱਚ ਜਾਨਾਂ ਗਵਾਉਣ ਵਾਲੇ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨਗੇ। ਜਥੇਦਾਰ ਨੇ ਕਿਹਾ ਕਿ 10 ਅਗਸਤ ਤੋਂ 16 ਅਗਸਤ ਤੱਕ ਸਮੁੱਚੀ ਸਿੱਖ ਕੌਮ ਨੂੰ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕਰਨੇ ਚਾਹੀਦੇ ਹਨ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਲਈ ਅਰਦਾਸ ਕਰਨੀ ਚਾਹੀਦੀ ਹੈ।


ਇਹ ਵੀ ਕਿਹਾ ਕਿ ਆਜ਼ਾਦੀ ਵੇਲੇ ਜਾਨਾਂ ਵਾਰਨ ਵਾਲਿਆਂ ਲਈ 16 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਸਾਰਿਆਂ ਨੂੰ ਇਸ ਅਰਦਾਸ ਵਿੱਚ ਸ਼ਾਮਲ ਹੋਣ ਦੀ ਵੀ ਬੇਨਤੀ ਕੀਤੀ।



Story You May Like