The Summer News
×
Tuesday, 21 May 2024

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਕਪੂਰਥਲਾ: ਕਪੂਰਥਲਾ ਦੇ ਰਮਣੀਕ ਚੌਕ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਅਕਾਸ਼ਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਕੋਕਲਪੁਰ ਆਪਣੇ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਜੋ ਕਿ ਵਿਦੇਸ਼ ਤੋਂ ਆਇਆ ਹੋਇਆ ਸੀ, ਨਾਲ ਕਾਰ ਵਿੱਚ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਅਕਾਸ਼ਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਕੋਕਲਪੁਰ ਆਪਣੇ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਜੋ ਕਿ ਵਿਦੇਸ਼ ਤੋਂ ਆਇਆ ਹੋਇਆ ਸੀ, ਨਾਲ ਕਾਰ ਵਿੱਚ ਆ ਰਿਹਾ ਸੀ।


ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਰਮਣੀਕ ਚੌਕ ਨੇੜੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਪੁਲੀਸ ਮੁਲਾਜ਼ਮ ਅਕਾਸ਼ਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਯੁੱਧਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਲਤ ਵਿਗੜਨ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ।


 

Story You May Like