The Summer News
×
Tuesday, 21 May 2024

ਪੰਜਾਬ ਦੇ ਇਸ ਏਅਰਪੋਰਟ ਨੇੜੇ ਹੋਇਆ ਜ਼ਬਰਦਸਤ ਧਮਾਕਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਏਅਰਪੋਰਟ ਨੇੜੇ ਧਮਾਕਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਰੋਡ 'ਤੇ ਸਥਿਤ ਇਕ ਹੋਟਲ 'ਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਇਸ ਦੌਰਾਨ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦੇਈਏ ਕਿ ਇਸ ਧਮਾਕੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Story You May Like