The Summer News
×
Friday, 10 May 2024

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਲੁਧਿਆਣਾ, 29 ਜੁਲਾਈ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਅੰਦਰ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਰੇਰੂ ਸਾਹਿਬ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੇਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੇਇਆ ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।



ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਵਿਅਕਤੀ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਕੀਰਤਨ ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਰਜਿੰਦਰ ਸਿੰਘ ਡੰਗ ,ਅਵਤਾਰ ਸਿੰਘ ਮਿੱਡਾ, ਭੁਪਿੰਦਰ ਸਿੰਘ ਅਰੋੜਾ ,ਬਲਜੀਤ ਸਿੰਘ ਬਾਵਾ, ਅਵਤਾਰ ਸਿੰਘ ਬੀ.ਕੇ, ਹਰਪਾਲ ਸਿੰਘ ਖਾਲਸਾ ਫਰਨੀਚਰ, ਬਲਬੀਰ ਸਿੰਘ ਭਾਟੀਆ ,ਪੀ.ਪੀ ਸਿੰਘ ਪ੍ਰਿੰਟਿੰਗ ਪ੍ਰੈਸ ਵਾਲੇ,ਹਰਪਾਲ ਸਿੰਘ ਬੱਤਰਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।


Story You May Like