The Summer News
×
Tuesday, 21 May 2024

ਪੰਜਾਬ 'ਚ ਵਾਪਰਿਆ ਵੱਡਾ ਹਾ/ਦਸਾ, ਕਈ ਵਾਹਨ ਆਪਸ 'ਚ ਟਕਰਾਏ, ਇਕ ਦੀ ਮੌ/ਤ

ਖੰਨਾ : ਪੰਜਾਬ ਦੇ ਖੰਨਾ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਕਈ ਵਾਹਨਾਂ ਦੇ ਆਪਸ ਵਿੱਚ ਟਕਰਾਏ ਜਾਣ ਦੀ ਖ਼ਬਰ ਹੈ। ਹਾਦਸੇ ਦਾ ਕਾਰਨ ਧੂੰਆਂ ਦੱਸਿਆ ਜਾ ਰਿਹਾ ਹੈ। ਇਸ ਭਿਆਨਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ।


ਜਾਣਕਾਰੀ ਮੁਤਾਬਕ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇਸ ਦੌਰਾਨ 100 ਦੇ ਕਰੀਬ ਵਾਹਨ ਨੁਕਸਾਨੇ ਗਏ ਹਨ। ਕਈ ਵਾਹਨ ਤਬਾਹ ਹੋ ਗਏ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਕੁਝ ਨੂੰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਪੰਜਾਬ ਰੋਡਵੇਜ਼ ਦੀ ਇੱਕ ਬੱਸ ਵੀ ਸ਼ਾਮਲ ਹੈ। ਵੱਡੀ ਗਿਣਤੀ ਵਿੱਚ ਵਾਹਨਾਂ ਦੀ ਟੱਕਰ ਕਾਰਨ ਸੜਕ ’ਤੇ ਕੁਝ ਸਮੇਂ ਲਈ ਜਾਮ ਲੱਗ ਗਿਆ, ਜਦਕਿ ਪੁਲੀਸ ਨੇ ਨੁਕਸਾਨੇ ਵਾਹਨਾਂ ਨੂੰ ਇੱਕ ਪਾਸੇ ਹਟਾ ਕੇ ਆਵਾਜਾਈ ਚਾਲੂ ਕਰਵਾਈ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਦੇ ਨਾਲ-ਨਾਲ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ।


ਕਰੀਬ 20-25 ਕਿਲੋਮੀਟਰ ਦੀ ਦੂਰੀ 'ਤੇ ਵਾਹਨ ਆਪਸ ਵਿਚ ਟਕਰਾ ਗਏ। ਜ਼ਿਕਰਯੋਗ ਹੈ ਕਿ ਪਹਿਲਾਂ ਪਰਾਲੀ ਕਾਰਨ ਧੂੰਆਂ ਨਿਕਲਦਾ ਸੀ ਪਰ ਹੁਣ ਦੀਵਾਲੀ ਵਾਲੇ ਦਿਨ ਪਟਾਕਿਆਂ ਕਾਰਨ ਧੁੰਦ ਛਾਈ ਰਹਿੰਦੀ ਹੈ, ਜਿਸ ਕਾਰਨ ਕੁਝ ਵੀ ਦਿਖਾਈ ਨਹੀਂ ਦਿੰਦਾ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ।

Story You May Like