The Summer News
×
Monday, 20 May 2024

ਮੋਗਾ ਦੇ ਪਿੰਡ ਸੰਗਤਪੁਰਾ ਵਿਖੇ ਵੱਡਾ ਹਾਦਸਾ ਹੋਣ ਤੋਂ ਟਲਿਆ

ਮੋਗਾ । ਝੋਨੇ ਨਾਲ ਭਰੀ ਟਰਾਲੀ ਲੈ ਕੇ ਜਾ ਰਹੇ ਟਰੈਕਟਰ ਡਰਾਈਵਰ ਦਾ ਸੰਤੁਲਨ ਵਿਗੜਿਆ, ਸੰਤੁਲਨ ਵਿਗੜਨ ਕਾਰਨ ਟਰੈਕਟਰ ਇਕ ਦੁਕਾਨ ਚ ਜਾ ਵੜਿਆ। ਉਸ ਵਕਤ ਦੁਕਾਨ ਵਿਚ ਕੋਈ ਵੀ ਮੌਜੂਦ ਨਹੀਂ ਸੀ ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਬਚ ਗਿਆ ਪਰ ਅੱਗੇ ਤੋਂ ਦੁਕਾਨ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੁਕਾਨ ਅੰਦਰ ਪਿਆ ਸਾਮਾਨ ਦਾ ਵੀ ਕਾਫੀ ਨੁਕਸਾਨ ਹੋ ਗਿਆ । ਫਿਲਹਾਲ ਡਰਾਇਵਰ ਦੀ ਉਮਰ ਕਰੀਬ 65 ਸਾਲ ਦੱਸੀ ਜਾ ਰਹੀ ਹੈ ਜਿਸ ਦੇ ਮਾਮੂਲੀ ਸੱਟਾਂ ਵੱਜੀਆਂ ਹਨ ।

Story You May Like