The Summer News
×
Monday, 20 May 2024

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਚੰਡੀਗੜ੍ਹ: ਪੰਜਾਬ ਵਿੱਚ ਸਰਦੀ ਦੀ ਆਮਦ ਤੋਂ ਬਾਅਦ ਮੌਸਮ ਨੇ ਇੱਕ ਵਾਰ ਫਿਰ ਆਪਣਾ ਮਿਜ਼ਾਜ ਬਦਲਣਾ ਸ਼ੁਰੂ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਕਾਰਨ ਸੋਮਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਬੱਦਲ ਛਾਏ ਰਹੇ, ਜਦਕਿ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋਈ। ਜਿਸ ਕਾਰਨ ਸੂਬੇ 'ਚ ਠੰਡ ਵਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਪ੍ਰਭਾਵ ਮੰਗਲਵਾਰ ਸਵੇਰ ਤੱਕ ਜਾਰੀ ਰਹੇਗਾ। ਜੇਕਰ ਅਗਲੇ ਦੋ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ, ਮਤਲਬ ਸਰਦੀ ਵਧ ਸਕਦੀ ਹੈ।


ਤਾਪਮਾਨ 'ਚ ਬਦਲਾਅ ਕਾਰਨ ਸੂਬੇ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਵੀ ਪੈ ਸਕਦੀ ਹੈ। ਮੰਗਲਵਾਰ ਤੋਂ ਮੌਸਮ ਫਿਰ ਖੁਸ਼ਕ ਹੋ ਜਾਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹੇ ਬੱਦਲਾਂ ਨਾਲ ਢਕੇ ਰਹੇ। ਹਾਲਾਂਕਿ ਕਈ ਥਾਵਾਂ 'ਤੇ ਹਲਕੀ ਧੁੱਪ ਵੀ ਰਹੀ ਪਰ ਬੱਦਲਾਂ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੁੰਦੀ ਰਹੀ। ਇਸ ਕਾਰਨ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 10.6 ਡਿਗਰੀ, ਚੰਡੀਗੜ੍ਹ ਵਿੱਚ 12.6, ਲੁਧਿਆਣਾ ਵਿੱਚ 11.9, ਪਟਿਆਲਾ ਵਿੱਚ 12.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਲੋਕਾਂ ਨੂੰ ਖਾਸ ਕਰਕੇ ਸਵੇਰ ਵੇਲੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਪੰਜਾਬ ਦਾ ਮਾਹੌਲ ਅਜੇ ਵੀ ਪ੍ਰਦੂਸ਼ਿਤ ਹੈ।

Story You May Like