The Summer News
×
Wednesday, 15 May 2024

ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ

ਲੁਧਿਆਣਾ, 30 ਮਈ : ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਉਨ੍ਹਾਂ ਦੇ ਦਫਤਰ ਵਿਖੇ ਸਟੇਟ ਐਕਸ਼ਨ ਮਹੀਨਾ ਮਨਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ 'ਚਾਈਲਡ ਲੇਬਰ ਕੰਪੇਨ' ਚਲਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।


ਵਧੀਕ ਡਿਪਟੀ ਕਮਿਸ਼ਨਰ ਬੈਂਸ ਨੇ ਦੱਸਿਆ ਕਿ ਮੁਹਿੰਮ ਤਹਿਤ ਚਾਈਲਡ ਲੇਬਰ ਨੂੰ ਖਤਮ ਕਰਨ ਲਈ 1 ਜੂਨ, 2023 ਤੋਂ 30 ਜੂਨ, 2023 ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਟੇਟ ਐਕਸ਼ਨ ਮਹੀਨਾ ਮਨਾਉਣ ਲਈ ਪੂਰੇ ਮਹੀਨੇ ਦਾ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਹਫਤਾਵਾਰ ਅਲੱਗ-ਅਲੱਗ ਗਤੀਵਿਧੀਆਂ ਤਿਆਰ ਕੀਤੀਆਂ ਗਈਆਂ ਹਨ ਜਿਸਦੇ ਤਹਿਤ ਪੂਰੇ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਮਾਰਕੀਟ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਉੱਥੇ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਵੱਖ-ਵੱਖ ਥਾਵਾਂ ਤੋਂ ਚਾਈਲਡ ਲੇਬਰ ਕਰਦੇ ਬੱਚਿਆਂ ਨੂੰ ਮੁਕਤ ਵੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਪੁਨਰਵਾਸ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਕਤ ਕਰਵਾਏ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਇਸ ਸਟੇਟ ਐਕਸ਼ਨ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਚਾਈਲਡ ਲੇਬਰ ਸਬੰਧੀ ਜੋ ਵੀ ਐਕਟ ਜਾਂ ਰੂਲਜ਼ ਹਨ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ।


ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਵਿੱਚ ਉਪ ਮੰਡਲ ਮੈਜੀਸਟ੍ਰੇਟ, ਪਾਇਲ, ਮੁੱਖ ਮੰਤਰੀ ਫੀਲਡ ਅਫਸਰ, ਲੁਧਿਆਣਾ, ਜਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ, ਸਹਾਇਕ ਲੇਬਰ ਕਮਿਸ਼ਨਰ, ਲੁਧਿਆਣਾ, ਡਿਪਟੀ ਡਾਇਰੈਕਟਰ ਆਫ ਫੈਕਟਰੀਜ਼, ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸਿਟੀ ਚਾਈਲਡ ਲਾਈਨ, ਰੇਲਵੇ ਚਾਈਲਡ ਲਾਈਨ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਸਨ।

Story You May Like