The Summer News
×
Sunday, 12 May 2024

ਹੋਲਾ ਮਹੱਲਾ ਮਨਾਉਣ ਲਈ ਸ਼ਿਵਪੁਰੀ ਸਾਹਿਬ ਨੂੰ ਜਾਂਦਿਆਂ ਵਾਪਰਿਆ ਦਰਦਨਾਕ ਹਾਦਸਾ, ਦੋ ਵਿਅਕਤੀਆਂ ਦੀ ਹੋਈ ਮੌ.ਤ

ਤਰਨਤਾਰਨ /ਰਵੀ ਖਹਿਰਾ : ਹੋਲਾ ਮਹੱਲਾ ਮਨਾਉਣ ਲਈ ਸ਼ਿਵਪੁਰੀ ਸਾਹਿਬ ਨੂੰ ਜਾਂਦਿਆਂ ਟਰੱਕ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ ਜ਼ਿਲ੍ਹਾ ਤਰਨਤਾਰਨ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀਆਂ ਦੀ ਪਹਿਚਾਣ ਨਿਸ਼ਾਨ ਸਿੰਘ ਉਮਰ ਲੱਗਭਗ 35 ਸਾਲ ਸਿੰਘ ਪਿੰਡ ਰਾਣੀਵਲਾਹ ਅਤੇ ਕਾਰਜ਼ ਸਿੰਘ ਉਮਰ ਸਿੰਘ ਉਮਰ ਲੱਗਭਗ 50 ਸਾਲ ਪਿੰਡ ਲੁਹਾਰ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਕੁਝ ਹੀ ਦੂਰੀ ਤੇ ਸਥਿਤ ਹਨ। ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਦੋਵੇਂ ਵਿਆਕਤੀ ਕਾਫ਼ੀ ਲੰਮੇ ਸਮੇਂ ਤੋਂ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਬਾਬਾ ਹਾਕਮ ਸਿੰਘ ਤੇ ਬਾਬਾ ਸੁੱਖਾ ਸਿੰਘ ਜੀ ਨਾਲ ਜੁੜੇ ਸਨ ਅਤੇ ਇਹ ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਸੰਤਾਂ ਮਹਾਪੁਰਸ਼ਾਂ ਦਾ ਟਰੱਕ ਲੈ ਕੇ ਸ਼ਿਵਪੁਰੀ ਸਾਹਿਬ ਐੱਮਪੀ ਵਿਖੇ ਜਾ ਰਹੇ ਸਨ ਤੇ ਇਨ੍ਹਾਂ ਦੀ ਗੱਡੀ ਅੱਡਾ ਧੌਲਪੁਰ ਨਜ਼ਦੀਕ ਜਾ ਕੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ ਜਿਸ ਦੌਰਾਨ ਇਨ੍ਹਾਂ ਦੋਹਾਂ ਦੀ ਮੌਤ ਹੋ ਜਾਂਦੀ ਹੈ ਤੇ ਪਿੱਛੇ ਬੈਠੀ ਸੰਗਤ ਦੇ ਵੀ ਕਾਫ਼ੀ ਸੱਟਾਂ ਲੱਗ ਜਾਂਦੀਆਂ ਹਨ। ਦੋਹਾਂ ਹੀ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਪਾਸੋਂ ਮਦਦ ਦੀ ਮੰਗ ਕੀਤੀ ਜਾ ਰਹੀ ਹੈ।

Story You May Like