The Summer News
×
Wednesday, 15 May 2024

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 21 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ 

ਪਟਿਆਲਾ, 19 ਜੂਨ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਮਿਤੀ 21 ਜੂਨ ਦਿਨ ਬੁੱਧਵਾਰ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਤਿੰਨ ਕੰਪਨੀਆਂ ਐਕਸਿਸ ਬੈਂਕ, ਸਟਾਰ ਇੰਸ਼ੋਰੈਂਸ ਅਤੇ ਭਾਰਤ ਪੇ ਵੱਲੋਂ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।


ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ, ਸੇਲਜ਼ ਅਫ਼ਸਰ, ਅਸਿਸਟੈਂਟ ਮੈਨੇਜਰ, ਐਸ.ਐਮ. ਏਜੰਸੀ ਅਤੇ ਫ਼ੀਲਡ ਸੇਲਜ਼ ਐਗਜ਼ੀਕਿਊਟਿਵ ਅਫ਼ਸਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬਾਰਵੀਂ ਜਾਂ ਗਰੈਜੂਏਟ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰ ਨੂੰ ਮਹੀਨਾਵਾਰ 10 ਤੋਂ 26 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇਗੀ।


ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 21 ਜੂਨ (ਬੁੱਧਵਾਰ) ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।


 

Story You May Like