ਝੂਠੀਆਂ ਸੌਂਹਾ ਤੇ ਝੂਠੀਆਂ ਗਰੰਟੀਆਂ ਦੇਣ ਵਾਲੇ ਸਿਰਫ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ-ਢਿੱਲੋਂ, ਗਰਚਾ
ਜਲੰਧਰ ਦੇ ਪਿੰਡ ਧੀਣਾ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ , ਕਈ ਜ਼ਖਮੀ
ਜਲੰਧਰ ਛਾਉਣੀ: ਥਾਣਾ ਸਦਰ ਅਧੀਨ ਪੈਂਦੇ ਪਿੰਡ ਧੀਣਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਖੇਤਾਂ ਵਿੱਚ ਪਲਟ ਗਈ। ਚਸ਼ਮਦੀਦਾਂ ਅਨੁਸਾਰ ਬੱਸ ਵਿੱਚ ਦਰਜਨ ਦੇ ਕਰੀਬ ਬੱਚੇ ਬੈਠੇ ਸਨ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਦੱਸ ਦੇਈਏ ਕਿ ਪਿਛਲੇ ਦਿਨੀਂ ਦਸੂਹਾ ਵਿਖੇ ਸਕੂਲੀ ਬੱਸ ਨਾਲ ਵੱਡਾ ਹਾਦਸਾ ਹੋਇਆ ਸੀ, ਜਿਸ ਵਿੱਚ 1 ਬੱਚੇ ਦੀ ਮੌਤ ਹੋ ਗਈ ਸੀ ਅਤੇ 13 ਦੇ ਕਰੀਬ ਵਿਦਿਆਰਥੀ ਜ਼ਖਮੀ ਹੋ ਗਏ ਸਨ।