The Summer News
×
Wednesday, 15 May 2024

23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ,ਬਟਾਲਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲੱਗੇਗਾ -ਡਾ ਸ਼ਾਇਰੀ ਭੰਡਾਰੀ, ਐਸਡੀਐਮ

ਬਟਾਲਾ, 21 ਜੂਨ : ਐਸਡੀਐਮ-ਰਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਮਿਸ਼ਨ ਅਬਾਦ ਤਹਿਤ ਪਰਸੋਂ 23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਜਾਣਗੀਆਂ।

 

ਐਸਡੀਐਮ ਨੇ ਅੱਗੇ ਦੱਸਿਆ ਕਿ ਇਹ ਕੈਂਪ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। 

 

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਨੌਂਕਰੀਆਂ ਅਤੇ ਸਵੈ-ਰੁਜ਼ਗਾਰ ਲਈ ਨਾਮ ਨੋਟ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਮਿਲਟਰੀ, ਪੈਰਾ ਮਿਲਟਰੀ, ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ ਆਦਿ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਨੌਜਵਾਨਾਂ ਨੂੰ ਇਨ੍ਹਾਂ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਹੋਣ ਲਈ ਪ੍ਰੇਰਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 23 ਜੂਨ ਨੂੰ  ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ, ਬਟਾਲਾ ਵਿਖੇ ਲੱਗ ਰਹੇ ਅਬਾਦ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Story You May Like