The Summer News
×
Tuesday, 14 May 2024

ਸਰਕਾਰੀ ਕਾਲਜ ਜਾਡਲਾ ਵਿਖੇ ‘ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਪੜੋ ਖਬਰ

ਨਵਾਂਸ਼ਹਿਰ : ਦੱਸ ਦੇਈਏ ਕਿ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਕਾਲਜ ਵਿੱਚ ਵਾਈ-20 ਪ੍ਰੋਗਰਾਮ ਦੇ ਤਹਿਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਕਰਵਾਏ ਇਸ ਭਾਸ਼ਣ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਨੇ ਉਚੇਚੇ ਤੌਰ ’ਤੇ ਭਾਗ ਲੈਦੇ ਹੋਏ ਅਪਣੇ ਸੰਬੋਧਨ ਵਿੱਚ ਕਾਲਜ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ ਗ੍ਰਾਮ ਸਭਾ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਪਿੰਡਾਂ ’ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਸਦੇ ਸਰਗਰਮ ਮੈਂਬਰ/ਭਾਗੀਦਾਰ ਬਣਨ ਲਈ ਉਤਸ਼ਾਹਿਤ ਕੀਤਾ।


ਇਸ ਦੇ ਨਾਲ ਹੀ ਉਹਨਾਂ ਨੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਉਸਦਾ ਹਿੱਸਾ ਬਣਨ ਲਈ ਪ੍ਰੇਰਿਆ। ਸਮਾਗਮ ਦੀ ਸ਼ੁਰੂਆਤ ਕਾਲਜ ਪਿ੍ਰੰਸੀਪਲ ਡਾ. ਸਿੰਮੀ ਜੌਹਲ ਨੇ ਆਪਣੇ ਸਵਾਗਤੀ ਸ਼ਬਦਾਂ ਨਾਲ ਕੀਤੀ। ਅੰਤ ਵਿੱਚ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਡਾ. ਬਲਜੀਤ ਕੌਰ ਨੇ ਆਪਣੇ ਧੰਨਵਾਦੀ ਸ਼ਬਦਾਂ ਨਾਲ ਸਮਾਗਮ ਦਾ ਸਮਾਪਨ ਕੀਤਾ। ਇਸ ਦੌਰਾਨ ਕਾਲਜ ਸਟਾਫ ਵਿੱਚੋਂ ਪਿ੍ਰਆ ਬਾਵਾ, ਹਰਿੰਦਰਜੀਤ ਸਿੰਘ, ਜਸਵਿੰਦਰ ਰੱਲ, ਸੋਨੀਆ, ਨੇਹਾ, ਪਰਮਜੀਤ ਕੌਰ, ਸੰਜੀਵ ਕੁਮਾਰ ਅਤੇ ਸਮੂਹ ਵਿਦਿਆਰਥੀ ਹਾਜਰ ਸਨ।

Story You May Like