The Summer News
×
Thursday, 16 May 2024

ਕੱਲ੍ਹ 28 ਫਰਵਰੀ ਨੂੰ ਖੇਤੀਬਾੜੀ ਵਿਭਾਗ ਵਲੋਂ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ ਵਿਖੇ ਲੱਗੇਗਾ ਵਿਸ਼ੇਸ ਸਿਖਲਾਈ ਕੈਂਪ

ਬਟਾਲਾ, 27  ਫਰਵਰੀ : ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਕੱਲ੍ਹ 28 ਫਰਵਰੀ 2024 ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ, ਬਲਾਕ ਧਾਰੀਵਾਲ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਕੈਂਪ ਵਿੱਚ ਸ਼ਿਰਕਤ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੇ ਵਿਚਾਰ ਸੁਣਨ।

Story You May Like