The Summer News
×
Tuesday, 21 May 2024

ਸਰਕਾਰ ਵੱਲੋਂ 3500 ਰੁਪਏ ਦਾ ਵਜੀਫ਼ਾ ਵੀ ਸਰਕਾਰ ਵਲੋਂ ਦਿਤਾ ਜਾਵੇਗਾ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ

ਲੁਧਿਆਣਾ, 12 ਸਤੰਬਰ - ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਐਸ.ਸੀ. ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫਤ ਸਿਖਲਾਈ ਬੈਚ ਮਿਤੀ 27-09-2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾਊਸਲਿੰਗ ਮਿਤੀ 19-09-2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਐਸ ਸੀ ਜਾਤੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫ਼ਤਰ ਵਿੱਚ ਆਉਣ। ਉਨ੍ਹਾ ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ. ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦ ਸਬਸਿਡੀ ਵੀ ਦਿੱਤੀ ਜਾਵੇਗੀ। ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ।

Story You May Like