The Summer News
×
Wednesday, 15 May 2024

ਸਰਕਾਰੀ ਸਕੂਲ ਸਮਰਾਲਾ ਕੰਨਿਆ ਦੀ ਵਿਦਿਆਰਥਣ ਨੇ ਕੀਤਾ ਪੰਜਾਬ ਵਿੱਚੋਂ ਕੀਤਾ 11 ਰੈਂਕ ਹਾਸਲ

ਸਮਰਾਲਾ, 27 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਕੰਨਿਆ ਦੀ ਵਿਦਿਆਰਥਣ ਬਲਨੂਰਵੀਰ ਕੌਰ ਨੇ ਦਸਵੀਂ ਸ਼ਰੇਣੀ ਦੀ ਬੋਰਡ ਪ੍ਰੀਖਿਆ ਵਿੱਚੋਂ 637 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 11 ਵਾਂ ਰੈਂਕ ਹਾਸਲ ਕੀਤਾ, ਤਹਿਸੀਲ ਸਮਰਾਲਾ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਉਸਦਾ ਸਨਮਾਨ ਕੀਤਾ ਗਿਆ। ਪਿਛਲੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਵੀ ਸਕੂਲ ਦੀਆਂ ਪੰਜ ਲੜਕੀਆਂ ਮੈਰਿਟ ਵਿੱਚ ਆਈਆਂ ਹਨ। ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਾਈ ਦਾ ਮਿਆਰ ਬਹੁਤ ਉੱਚਾ ਹੈ। ਇਹ ਵੇਖਣ ਵਿੱਚ ਆਇਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਜਿੱਥੇ ਵਧੀਆ ਅੰਕ ਲੈ ਕੇ ਬੋਰਡ ਪ੍ਰੀਖਿਆਵਾਂ ਵਿੱਚ ਵਧੀਆ ਰੈਂਕ ਹਾਸਲ ਕਰ ਰਹੇ ਹਨ, ਉੱਥੇ ਹੀ ਆਪਣੀ ਜ਼ਿੰਦਗੀ ਵਿੱਚ ਵਧੀਆ ਮੁਕਾਮ ਹਾਸਲ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚੇ ਪੜ੍ਹਾਈ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰ ਕੇ ਆਪਣੇ ਸਕੂਲ ਮਾਤਾ ਪਿਤਾ ਅਤੇ ਇਲਾਕੇ ਦਾ ਨਾਂ ਰੋਸ਼ਨ ਕਰ ਰਹੇ ਹਨ। 

Story You May Like