The Summer News
×
Monday, 20 May 2024

ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ ਵਿਅਕਤੀ ਦੀ ਹੋਈ ਮੌ+ਤ ,ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਸ਼ਿਆਰਪੁਰ : ਦੱਸ ਦੇਈਏ ਕਿ ਹੁਸ਼ਿਆਰਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਬੀਤੀ ਰਾਤ ਟਰੱਕ ਅਤੇ ਭਾਰ ਢੋਹਣ ਵਾਲੀ ਗੱਡੀ ਵਿਚਕਾਰ ਭਿਆਨਕ ਟੱਕਰ ਹੋਈ। ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਛਾਂਗਲਾ ਵਜੋਂ ਦੱਸੀ ਜਾ ਰਹੀ ਹੈ, ਜੋ ਕਿ ਅੰਮ੍ਰਿਤਸਰ ਸਟੇਸ਼ਨ ਤੇ ਸਵਾਰੀਆਂ ਛੱਡ ਕੇ ਵਾਪਿਸ ਆਪਣੇ ਘਰ ਨੂੰ ਜਾ ਰਿਹਾ ਸੀ 'ਤੇ ਜਿਵੇਂ ਹੀ ਘਟਨਾ ਵਾਲੀ ਥਾਂ ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੇ ਟਰੱਕ 'ਚ ਜਾ ਵੱਜਿਆ। ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਥਾਣਾ ਦਸੂਹਾ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਥਾਣਾ ਦਸੂਹਾ ਪੁਲਿਸ ਵਲੋਂ ਮਾਮਲੇ ਦੀ ਅਗਲੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Story You May Like