The Summer News
×
Tuesday, 21 May 2024

ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸੜਿਆ ਸਾਰਾ ਸਾਮਾਨ

ਪਟਿਆਲਾ: ਪਟਿਆਲਾ ਦੇ ਸਰਹਿੰਦ ਰੋਡ 'ਤੇ ਸਥਿਤ ਬੀ. ਖਾਲਸਾ ਸਕੂਲ ਨੇੜੇ ਇਕ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।


ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਆਸਪਾਸ ਦੀਆਂ 3 ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫੀ ਫੈਲ ਚੁੱਕੀ ਸੀ। ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।



ਉਨ੍ਹਾਂ ਇਹ ਵੀ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਹੋ ਸਕਦਾ ਸੀ, ਪਰ ਸਮੇਂ ਸਿਰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ, ਜਿੱਥੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਕੇ ਅੱਗ 'ਤੇ ਕਾਬੂ ਪਾਇਆ ਗਿਆ | ਇਸ ਮੌਕੇ ਦੁਕਾਨਦਾਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਕਾਫੀ ਨੁਕਸਾਨ ਹੋਇਆ ਹੈ, ਸਰਕਾਰ ਇਸ ਦਾ ਮੁਆਵਜ਼ਾ ਦੇਵੇ ਤਾਂ ਜੋ ਅਸੀਂ ਆਪਣਾ ਕੰਮ ਕਰ ਸਕੀਏ।

Story You May Like