The Summer News
×
Monday, 20 May 2024

ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਫਾਇਰ ਵਿਭਾਗ ਦੀਆਂ ਗੱਡੀਆਂ

ਲੁਧਿਆਣਾ : ਭਰਤ ਸ਼ਰਮਾ | ਪਿੰਡੀ ਗਲੀ, ਕੇਸਰਗੜ੍ਹ ਮੰਡੀ ਰੋਡ ਸਥਿਤ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 3-4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜੋ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।

Story You May Like