The Summer News
×
Tuesday, 21 May 2024

ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਲੁਧਿਆਣਾ: ਸ਼ਹਿਰ ਦੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵਰੂਪ ਨਗਰ ਦੇ ਸਲੇਮ ਟਾਬਰੀ ਇਲਾਕੇ 'ਚ ਸਥਿਤ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਦੇ ਅੰਦਰ ਮੌਜੂਦ ਲੋਕਾਂ 'ਚ ਹਫੜਾ-ਦਫੜੀ ਮਚ ਗਈ। ਘਟਨਾ ਦੌਰਾਨ ਫੈਕਟਰੀ ਅੰਦਰ ਫਸੇ ਲੋਕਾਂ ਨੂੰ ਪੌੜੀਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਦਰਅਸਲ ਇਮਾਰਤ ਦੀ ਦੂਜੀ ਮੰਜ਼ਿਲ 'ਚ ਅੱਗ ਲੱਗਣ ਕਾਰਨ ਇਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਸੀ ਅਤੇ ਚਾਰੇ ਪਾਸੇ ਧੂੰਆਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ।


ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Story You May Like