The Summer News
×
Saturday, 08 February 2025

ਸਪੋਰਟਸ ਫੈਕਟਰੀ 'ਚ ਲੱਗੀ ਭਿਆਨਕ ਅੱਗ, 20 ਗੱਡੀਆਂ ਦੀ ਮਦਦ ਨਾਲ ਲੱਗੀ ਅੱਗ 'ਤੇ ਕਾਬੂ

ਜਲੰਧਰ - ਜਲੰਧਰ ਦੀ ਗੁਡਵਿਨ ਸਪੋਰਟਸ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ। ਦੱਸ ਦੇਈਏ ਕਿ ਗੱਤੇ ਦੇ ਡੱਬੇ ਕਾਰਨ ਅੱਗ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਖੇਡਾਂ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਰਾਤ ਕਰੀਬ 10:15 ਵਜੇ 20 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸਪੋਰਟਸ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕੀਤੀ ਗਈ। ਕਰੀਬ 20 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਮਾਲਕ ਦਾ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।


 

Story You May Like