The Summer News
×
Friday, 10 May 2024

ਨੈਸ਼ਨਲ ਹਾਈਵੇ ਤੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਪਿਆ ਚੀਕ-ਚਿਹਾੜਾ

ਨਵਾਂਸ਼ਹਿਰ: ਬਲਾਚੌਰ-ਰੂਪਨਗਰ ਕੌਮੀ ਮਾਰਗ ਨੇੜੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਦੇ ਪਲਟ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਉਕਤ ਹਾਦਸੇ ਵਿੱਚ ਟਰੈਕਟਰ-ਟਰਾਲੀ ਵਿੱਚ ਸਵਾਰ 30 ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਪਿੰਡ ਅੱਚਰਵਾਲ ਤੋਂ ਟਰੈਕਟਰ-ਟਰਾਲੀ ਵਿੱਚ ਸਵਾਰ 30 ਦੇ ਕਰੀਬ ਸ਼ਰਧਾਲੂ ਨੌਜਵਾਨਾਂ ਦਾ ਜਥਾ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਟਰੈਕਟਰ-ਟਰਾਲੀ ਦੇ ਕੋਲ ਓਵਰਟੇਕ ਕਰ ਰਹੇ ਇੱਕ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਉਹ ਆਪਣਾ ਸੰਤੁਲਨ ਗੁਆ ਕੇ ਪਲਟ ਗਿਆ।


ਹਾਦਸੇ ਵਿੱਚ ਟਰੈਕਟਰ ਚਾਲਕ ਮਨਜੀਤ ਸਿੰਘ ਅਤੇ ਕੁਝ ਹੋਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਪੰਕਜ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲੀਸ ਨੇ ਪਲਟੀਆਂ ਟਰੈਕਟਰ-ਟਰਾਲੀ ਨੂੰ ਟੋਏ ਵਿੱਚੋਂ ਬਾਹਰ ਕੱਢ ਕੇ ਆਵਾਜਾਈ ਚਾਲੂ ਕਰਵਾਈ।

Story You May Like